ਹਲਕਾ ਇੰਚਾਰਜ ਹਰਦੀਪ ਗਿੱਲ ਦੀ ਹਾਜ਼ਰੀ ਵਿੱਚ ਉਦੋਨੰਗਲ ਦੇ ਕਈ ਪਰਿਵਾਰ ਹੋਏ ਭਾਜਪਾ ਵਿੱਚ ਸ਼ਾਮਲ
- ਗਰੀਬਾਂ ਦੀ ਭਲਾਈ ਲਈ ਯੋਜਨਾਵਾਂ ਸਿਰਫ ਮੋਦੀ ਸਰਕਾਰ ਦੀ ਦੇਣ- ਹਰਦੀਪ ਗਿੱਲ
- ਹਲਕਾ ਖਡੂਰ ਸਾਹਿਬ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦੀ ਜਿੱਤ ਯਕੀਨੀ -ਹਰਦੀਪ ਗਿੱਲ
ਰਾਕੇਸ਼ ਨਈਅਰ ਚੋਹਲਾ
ਜੰਡਿਆਲਾ ਗੁਰੂ/ਮਹਿਤਾ,20 ਅਪ੍ਰੈਲ 2024 - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਉਦੋਨੰਗਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਦੋਂ ਹੋਰ ਬਲ ਮਿਲਿਆ ਜਦ ਇੱਕ ਦਰਜਨ ਦੇ ਕਰੀਬ ਪਰਿਵਾਰਾਂ ਨੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਇਸ ਮੌਕੇ 'ਤੇ ਹਲਕਾ ਇੰਚਾਰਜ ਹਰਦੀਪ ਸਿੰਘ ਗਿੱਲ ਵੱਲੋਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਬੋਲਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿੱਚ ਨਸ਼ਿਆਂ ਤੇ ਗੁੰਡਾਗਰਦੀ ਨੂੰ ਠੱਲ ਪਾ ਸਕਦੀ ਹੈ।
ਯੂਪੀ ਅਤੇ ਬਿਹਾਰ ਵਰਗੇ ਸੂਬੇ ਇਸ ਦੀ ਤਾਜ਼ਾ ਉਦਾਹਰਨ ਹਨ।ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਨਕਲੀ ਬਦਲਾਅ ਤੋਂ ਅੱਕ ਚੁੱਕੇ ਹਨ।ਪੰਜਾਬ ਸਰਕਾਰ ਨੇ ਕਿਸੇ ਵੀ ਗਰੀਬ ਮਜ਼ਦੂਰ ਦੀ ਬਾਂਹ ਫੜਨ ਦਾ ਕਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਭਲਾਈ ਲਈ ਯੋਜਨਾਵਾਂ ਸਿਰਫ ਮੋਦੀ ਸਰਕਾਰ ਵੱਲੋਂ ਹੀ ਚਲਾਈਆਂ ਗਈਆਂ ਜਿਸ ਕਰਕੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ 'ਤੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੀ ਹਰ ਸੰਭਵ ਮਦਦ ਕਰਨਗੇ।ਇਸ ਦੌਰਾਨ ਹਰਦੀਪ ਸਿੰਘ ਗਿੱਲ ਵੱਲੋਂ ਅੱਜ ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲਿਆਂ ਦਾ ਆਸ਼ੀਰਵਾਦ ਵੀ ਲਿਆ ਗਿਆ ਅਤੇ ਬਾਬਾ ਸੱਜਣ ਸਿੰਘ ਨੇ ਭਾਜਪਾ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਵੀ ਕੀਤਾ ।
ਇਸ ਮੌਕੇ 'ਤੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿੱਚ ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਕਰਨੈਲ ਸਿੰਘ,ਕੇਵਲ ਸਿੰਘ,ਕੁਲਵੰਤ ਕੌਰ, ਰਵਿੰਦਰ ਕੌਰ, ਹਰਜਿੰਦਰ ਕੌਰ ਤੋਂ ਇਲਾਵਾ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ , ਭਾਜਪਾ ਦੇ ਮੰਡਲ ਪ੍ਰਧਾਨ ਗੁਲਜਿੰਦਰ ਸਿੰਘ ਲਾਡੀ ਨੰਬਰਦਾਰ,ਰਾਜਬੀਰ ਸਿੰਘ ਮਹਿਤਾ ਕਿਸਾਨ ਮੋਰਚਾ ਪ੍ਰਧਾਨ,ਮਹਿਲਾ ਮੋਰਚਾ ਪ੍ਰਧਾਨ ਮਨਦੀਪ ਕੌਰ,ਰਾਜਪਾਲ ਸਿੰਘ ਰਾਜੂ ਬੀਸੀ ਮੋਰਚਾ ਪ੍ਰਧਾਨ, ਸਰਬਜੀਤ ਸਿੰਘ ਵਡਾਲੀ ਡੋਗਰਾਂ,ਦੀਪਕ ਕੁਮਾਰ ਗਹਿਰੀ ਮੰਡੀ ਵੀ ਹਾਜ਼ਰ ਸਨ।