ਸੜਕ ਹਾਦਸੇ 'ਚ ਜ਼ਖਮੀ ਹੋਏ ਸਾਬਕਾ MLA ਅੰਗਦ ਸਿੰਘ ਹੁਣ ਠੀਕ-ਠਾਕ
ਪਰਮੋਦ ਭਾਰਤੀ
ਨਵਾਂਸ਼ਹਿਰ, 23 ਅਪ੍ਰੈਲ, 2024 - ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ, ਜੋ ਅੱਜ ਸਵੇਰੇ ਜਲੰਧਰ-ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ 'ਤੇ ਕਾਠਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਹੁਣ ਨਾਰਮਲ ਦੱਸੀ ਜਾ ਰਹੀ ਹੈ।
ਉਨ੍ਹਾਂ ਦੇ ਨਿੱਜੀ ਸਹਾਇਕ ਸੁਭਾਸ਼ ਪੌਰਵਾਲ ਨਾਲ ਹੋਈ ਟੈਲੀਫੋਨ 'ਤੇ ਹੋਈ ਗੱਲਬਾਤ ਅਨੁਸਾਰ ਸਾਬਕਾ ਵਿਧਾਇਕ ਅੰਗਦ ਸਿੰਘ, ਜੋ ਸੜਕ ਹਾਦਸੇ 'ਚ ਜ਼ਖਮੀ ਹੋ ਗਏ ਸਨ, ਦੀ ਹਾਲਤ ਹੁਣ ਠੀਕ ਹੈ।
ਅੰਗਦ ਸਿੰਘ ਦੇ ਸਮਰਥਕ ਲਗਾਤਾਰ ਉਸ ਦਾ ਹਾਲ-ਚਾਲ ਪੁੱਛ ਰਹੇ ਹਨ, ਇਸ ਲਈ ਉਸ ਦੇ ਪੀਏ ਸੁਭਾਸ਼ ਪੌਰਵਾਲ ਅਤੇ ਸਚਿਨ ਦੀਵਾਨ ਸਾਬਕਾ ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ ਵੱਲੋਂ ਇਸ ਸਬੰਧੀ ਫੇਸਬੁੱਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟਾਂ ਵੀ ਅਪਲੋਡ ਕੀਤੀਆਂ ਗਈਆਂ ਹਨ।
ਅੰਗਦ ਸਿੰਘ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ ਅਤੇ ਇੱਕ ਸੰਦੇਸ਼ ਵਿੱਚ ਕਿਹਾ ਹੈ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਇੱਕ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਇੱਕ ਦਿਨ ਬਾਅਦ ਉਹ ਆਮ ਵਾਂਗ ਉਨ੍ਹਾਂ ਨੂੰ ਮਿਲਣਗੇ।