ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਤੋਂ ਚੱਲੀਆਂ ਗੋਲੀਆਂ, ਦੋ ਗੁੱਟ ਆਪਸ 'ਚ ਭਿੜੇ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 23 ਅਪ੍ਰੈਲ 2024 - ਜਿੱਥੇ ਇੱਕ ਪਾਸੇ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਜਗ੍ਹਾ ਜਗ੍ਹਾ ਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਰ ਉੱਥੇ ਹੀ ਅੰਮ੍ਰਿਤਸਰ ਚ ਆਏ ਦਿਨ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜਾ ਮਾਮਲਾ ਹੈ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਾ ਜਿੱਥੇ ਦੋ ਗੁੱਟ ਆਪਸ ਵਿੱਚ ਭਿੜ ਗਏ ਅਤੇ ਇਸ ਲੜਾਈ ਦੇ ਦੌਰਾਨ ਇੱਕ ਗੁੱਟ ਵੱਲੋਂ ਚਾਰ ਤੋਂ ਵੱਧ ਗੋਲੀਆਂ ਚਲਾ ਕੇ ਉਥੋਂ ਫਰਾਰ ਹੋ ਗਏ ਉੱਥੇ ਹੀ ਇਸ ਲੜਾਈ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਪੁਲਿਸ ਵੱਲੋਂ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ।
ਉੱਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਅਤੇ ਚਸ਼ਮਦੀਦ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕਾ ਜੋ ਕਿ ਬਹੁਤ ਭੀੜ ਭਾੜ ਵਾਲਾ ਇਲਾਕਾ ਹੈ ਅਤੇ ਛੇਵੇਂ ਪਾਤਸ਼ਾਹ ਤੇ ਗੁਰੂ ਸਥਾਨ ਦੇ ਨਜ਼ਦੀਕ ਦੋ ਗੁੱਟਾਂ ਦੇ ਵਿੱਚ ਆਮੋ ਸਾਹਮਣੇ ਗੋਲੀ ਚੱਲਣ ਦੀ ਵਾਰਦਾਤ ਹੋਈ ਹੈ। ਉਹਨਾਂ ਨੇ ਕਿਹਾ ਕਿ ਇੱਕ ਨੌਜਵਾਨ ਦੇ ਗੋਲੀ ਵੀ ਲੱਗੀ ਹੈ ਅਤੇ ਕੋਡ ਆਫ ਕੰਡਕਟ ਲੱਗਣ ਕਾਰਨ ਹਜੇ ਵੀ ਲੋਕ ਆਪਣੇ ਕੋਲ ਹਥਿਆਰ ਲੈ ਕੇ ਘੁੰਮ ਰਹੇ ਹਨ ਨੌਜਵਾਨ ਨੇ ਕਿਹਾ ਕਿ ਇਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿ ਇਲਾਕੇ ਵਿੱਚ ਸ਼ਾਂਤੀ ਬਰਕਰਾਰ ਰਹਿ ਸਕੇ ਉਥੇ ਦੂਸਰੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਗੋਲੀ ਚਲਣ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਹਨ ਅਤੇ ਉਹਨਾਂ ਵੱਲੋਂ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਇੱਥੇ ਦੱਸਣ ਯੋਗ ਹੈ ਕਿ ਪੰਜਾਬ ਵਿੱਚ ਚੋਣਾਂ ਦੇ ਮਾਹੌਲ ਦੇ ਚਲਦਿਆਂ ਪੁਲਿਸ ਵੱਲੋਂ ਸਾਰਿਆਂ ਨੂੰ ਆਪਣੇ ਹਥਿਆਰ ਜਮ੍ਹਾਂ ਕਰਨ ਵਾਸਤੇ ਕਿਹਾ ਗਿਆ ਹੈ। ਲੇਕਿਨ ਪੰਜਾਬ ਵਿੱਚ ਲਗਾਤਾਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਗੁਰੂ ਕੰਦਾਨਾ ਨਹੀਂ ਲੈ ਰਹੀਆਂ ਇਸੇ ਲੜੀ ਦੇ ਤਹਿਤ ਹੀ ਅੱਜ ਵੀ ਅੰਮ੍ਰਿਤਸਰ ਦੇ ਰਣਜੀਤ ਐਵੀ ਜੋ ਕਿ ਬਹੁਤ ਭੀੜ ਭਾੜ ਵਾਲਾ ਇਲਾਕਾ ਹੈ ਉਸ ਜਗ੍ਹਾ ਤੇ ਆਮੋ ਸਾਹਮਣੇ ਗੋਲੀਆਂ ਚੱਲਣ ਤੋਂ ਬਾਅਦ ਪੁਲਿਸ ਵੱਲੋਂ ਸਿਰਫ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਦੋਂ ਤੱਕ ਇਹ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਸਲਾਖਾਂ ਪਿੱਛੇ ਭੇਜਿਆ ਜਾਂਦਾ ਹੈ ਅਤੇ ਅੰਮ੍ਰਿਤਸਰ ਦੇ ਮਾਹੌਲ ਨੂੰ ਕੱਦ ਤੱਕ ਸ਼ਾਂਤੀ ਬਣਾਇਆ ਰੱਖਿਆ ਜਾਂਦਾ ਹੈ।