ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਟਰਾਈ ਸਾਇਕਲ ਦਿੱਤਾ
ਦੀਪਕ ਗਰਗ
ਕੋਟਕਪੂਰਾ, 25 ਅਪ੍ਰੈਲ 2024:- ਮਨੁੱਖਤਾ ਦੇ ਸੇਵਾ ਕਾਰਜਾਂ ਦੀ ਭਲਾਈ ਲਈ ਯਤਨਸ਼ੀਲ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ਨੇੜਲੇ ਪਿੰਡ ਕੋਟਸੁਖੀਆਂ ਦੇ ਅਪਾਹਜ ਵਿਅਕਤੀ ਮੁਖਤਿਆਰ ਸਿੰਘ ਨੂੰ ਟਰਾਈ ਸਾਇਕਲ ਦਿੱਤਾ ਗਿਆ। ਸੁਸਾਇਟੀ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਇਸ ਮੌਕੇ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਮਹੀਨੇ ਕੈਂਸਰ ਮਰੀਜਾਂ ਨੂੰ ਇਲਾਜ ਲਈ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸਹਾਇਤਾ, ਕੈਂਸਰ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਪੜਾਉਣ ਲਈ ਗੋਦ ਲੈਣ ਆਦਿ ਸੇਵਾ ਕਾਰਜਾਂ ਲਈ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਕਾਰਜਸ਼ੀਲ ਹੈ।
ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਮਰਵਾਹ ਅਤੇ ਜਨਰਲ ਸਕੱਤਰ ਹਰੀਸ਼ ਵਰਮਾ ਮੁਤਾਬਿਕ ਸੁਸਾਇਟੀ ਵਲੋਂ ਕੈਂਸਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਖ-ਵੱਖ ਸਕੂਲਾਂ ’ਚ ਜਾਗਰੂਕਤਾ ਕੈਂਪ ਲਾਏ ਜਾਂਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਸੰਧੂ ਖਜਾਨਚੀ, ਜਗਤਾਰ ਸਿੰਘ ਗਿੱਲ ਮੀਤ ਪ੍ਰਧਾਨ, ਮਨਦੀਪ ਸਿੰਘ ਮੋਰਾਂਵਾਲੀ ਕਾਨੂੰਨੀ ਸਲਾਹਕਾਰ, ਕੁਲਦੀਪ ਸਿੰਘ ਸਾਬਕਾ ਸਰਪੰਚ ਕੋਟਸੁਖੀਆ, ਮਾ. ਮਦਨ ਲਾਲ ਆਦਿ ਵੀ ਹਾਜਰ ਸਨ।