ਸਿਹਤ ਕੇਂਦਰ ਚਨਾਰਥਲ ਕਲਾਂ ਅਧੀਨ ਵਿਸ਼ਵ ਮਲੇਰੀਆ ਦਿਵਸ ਮਨਾਇਆ
ਮਲੇਰੀਆ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ: ਐਸਐਮਓ ਡਾ: ਸੁਰਿੰਦਰ ਸਿੰਘ
ਫਤਿਹਗੜ੍ਹ ਸਾਹਿਬ, 26 ਅਪ੍ਰੈਲ2024- ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾਕਟਰ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਥੀਮ ”ਵਧੇਰੇ ਬਰਾਬਰੀ ਵਾਲੀ ਦੁਨੀਆਂ ਲਈ ਮਲੇਰੀਆ ਵਿਰੁੱਧ ਲੜਾਈ ਨੂੰ ਤੇਜ਼ ਕਰੋ” ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਐਸਐਮਓ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸੂਬੇ ਨੂੰ ਮਲੇਰੀਆ ਮੁਕਤ ਕਰਨ ਦੇ ਲਈ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਲੇਰੀਏ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ।
ਨੇ ਦੱਸਿਆ ਕਿ ਮਲੇਰੀਆ ਇੱਕ ਗੰਭੀਰ ਕਿਸਮ ਦਾ ਬੁਖਾਰ ਹੈ, ਜ਼ੋ ਐਨਾਫਲੀਜ਼ ਨਾਮਕ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਮਲੇਰੀਏ ਬੁਖਾਰ ਵਿੱਚ ਪਹਿਲਾਂ ਮਰੀਜ਼ ਨੂੰ ਠੰਢ ਨਾਲ ਕਾਂਬਾ, ਤੇਜ ਬੁਖਾਰ, ਪਸੀਨਾਂ ਆਉਣਾ ਤੇ ਕਈ ਕੇਸਾਂ ਵਿੱਚ ਉਲਟੀਆਂ ਲੱਗਣੀਆਂ, ਸਿਰ ਦਰਦ ਆਦਿ ਵਰਗੇ ਲੱਛਣ ਆਉਣ ਤੇ ਨੇੜਲੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਆਪਣਾ ਲੈਬਾਰਟਰੀ ਟੈਸਟ ਅਤੇ ਇਲਾਜ਼ ਕਰਵਾਇਆ ਜਾਵੇ।
ਬਲਾਕ ਐਕਸਟੈਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਅਤੇ ਹਫਤੇ ਵਿੱਚ ਇੱਕ ਵਾਰ ਕਲੁਰਾਂ,ਫਰਿਜਾ ਦੀ ਟਰੇਅ ਦੀ ਸਫਾਈ ਜਰੂਰ ਕਰਨੀ ਚਾਹੀਦੀ ਹੈ ਤਾਂ ਜ਼ੋ ਲਾਰਵੇ ਨੂੰ ਖਤਮ ਕੀਤਾ ਜਾ ਸਕੇ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ, ਟੁੱਟੇ ਫੁੱਟੇ ਬਰਤਨਾਂ, ਟਾਇਰਾਂ ਅਤੇ ਗਮਲਿਆ ਵਿੱਚ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ। ਸੀਐਚਸੀ ਚਰਨਾਥਲ ਕਲਾਂ ਅਧੀਨ ਸਿਹਤ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਭੱਠਿਆਂ, ਪਥੇਰਾਂ, ਨਵੀਂ ਉਸਾਰੀ ਅਧੀਨ ਇਮਾਰਤਾਂ ਅਤੇ ਸਕੂਲਾਂ ਵਿੱਚ ਜਾ ਕੇ ਮਲੇੇਰੀਆਂ ਦੇ ਖਾਤਮੇ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਮਹਾਂਵੀਰ ਸਿੰਘ ਬੀ ਈ ਈ, ਐਸਆਈ ਦਾਰਪਾਲ ਸਿੰਘ, ਸੁਰਜੀਤ ਸਿੰਘ, ਮਲਟੀ ਪਰਪਸ ਹੈਲਥ ਵਰਕਰ ਰਵੀ ਇੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਰਣਦੀਪ ਸਿੰਘ, ਜਸਪ੍ਰੀਤ ਸਿੰਘ ਭੱਦਲਥੂਆ, ਤੇਤਰ ਲਾਲ ਤੇ ਹੋਰ ਮੌਜੂਦ ਸਨ।