ਸ਼੍ਰੋਮਣੀ ਭਗਤ ਧੰਨਾ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 28 ਅਪ੍ਰੈਲ ਨੂੰ
- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਬੂਰਮਾਜਰਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 28 ਅਪ੍ਰੈਲ ਨੂੰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 26 ਅਪ੍ਰੈਲ 2024 - ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਚਰਨ ਸ਼ੋ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਬੂਰਮਾਜਰਾ ਜਿਲਾ ਰੋਪੜ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਜੀਤ ਸਿੰਘ ਫਗਵਾੜੇ ਵਾਲਿਆਂ ਨੇ ਦੱਸਿਆ ਕਿ 26 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 28 ਅਪ੍ਰੈਲ ਨੂੰ ਭੋਗ ਪਾਏ ਜਾਣਗੇ ।
ਸ਼੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਗੁਰਮਤ ਸਮਾਗਮ ਸੱਜਣਗੇ। ਜਿਸਦੇ ਵਿੱਚ ਭਾਈ ਸੁਖਵਿੰਦਰ ਸਿੰਘ ਜੀ ਹਜੂਰੀ ਰਾਗੀ ਚੰਡੀਗੜ੍ਹ ਵਾਲੇ ਤੇ ਭਾਈ ਗੋਪਾਲਾ ਜੀ ਉਨਾ ਸਾਹਿਬ ਵਾਲੇ ਅਤੇ ਭਾਈ ਬਲਬੀਰ ਸਿੰਘ ਜੀ ਰਸੀਲਾ ਚਮਕੌਰ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ।ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਇੰਨਾ ਸਮਾਗਮਾਂ ਵਿੱਚ ਪਹੁੰਚਣ ਦੀਆਂ ਬੇਨਤੀ ਕੀਤੀ ਗਈ ਹੈ।
ਇਹਨਾਂ ਸਮਾਗਮਾਂ ਵਿੱਚ ਗੁਰੂ ਕੇ ਲੰਗਰ ਅਟੁਤ ਵਰਤਣਗੇ। ਇਸ ਮੌਕੇਨ ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਪ੍ਰਧਾਨ ਪਰਲੋਕ ਸਿੰਘ, ਮੋਹਨ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ ਰਾਜੂ, ਸੂਬੇਦਾਰ ਸ਼ੇਰ ਸਿੰਘ, ਕੁਲਵਿੰਦਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।