ਪੰਜਾਬ ਦੇ ਕਈ ਜ਼ਿਲਿਆਂ 'ਚ ਅੱਜ ਬਾਰਿਸ਼, 8 ਜ਼ਿਲਿਆਂ 'ਚ ਆਰੇਂਜ ਅਲਰਟ
15 'ਚ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਚੱਲਣਗੀਆਂ
ਬਿਜਲੀ ਡਿੱਗਣ ਦੀ ਵੀ ਸੰਭਾਵਨਾ
ਚੰਡੀਗੜ੍ਹ, 29 ਅਪ੍ਰੈਲ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਨੂੰ ਮੁਲਤਵੀ ਕਰੋ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਲਵਾਲਾ, ਰਾਏਕੋਟ, ਜਗਰਾਓ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।