ਸ਼ਿਵਾਲਿਕ ਕਿਡਜ਼ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ
ਮਨਜੀਤ ਸਿੰਘ ਢੱਲਾ
ਜੈਤੋ, 30 ਅਪ੍ਰੈਲ 2024 : ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿੱਚ ਅੱਜ ਕੋਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ ।ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਫਾਈ ਕਰਮਚਾਰੀ ਤੇ ਡਰਾਈਵਰਾਂ ਨੂੰ ਇਸ ਦਿਨ ਦੀ ਵਧਾਈ ਦਿੰਦਿਆਂ ਤੋਹਫੇ ਦਿੱਤੇ ਗਏ ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਬੱਚਿਆਂ ਵੱਲੋਂ ਮਜ਼ਦੂਰ ਦਿਵਸ ਨਾਲ ਸੰਬੰਧਿਤ ਭਾਸ਼ਣ ਦਿੱਤੇ ਗਏ। ਸਫਾਈ ਕਰਮਚਾਰੀ ਅਤੇ ਡਰਾਈਵਰਾਂ ਦੀਆਂ ਛੋਟੀਆਂ ਛੋਟੀਆਂ ਖੇਡਾਂ ਕਰਵਾਈਆਂ ਗਈਆਂ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਜੀ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਦੱਸਦਿ ਆਂ ਕਿਹਾ ਹੈ ਕਿ ਦੁਨੀਆਂ ਵਿੱਚ ਹਰ ਉਹ ਇਨਸਾਨ ਮਜ਼ਦੂਰ ਹੈ ਜੋ ਆਪਣੇ ਪਰਿਵਾਰ ਦਾ ਪੇਟ ਭਰਨ ਲਈ 8 ਤੋਂ 10 ਘੰਟੇ ਮਿਹਨਤ ਕਰਦਾ ਹੈ। ਅਤੇ ਰੋਜ਼ੀ ਰੋਟੀ ਕਮਾਉਂਦਾ ਹੈ ਸਕੂਲ ਦੀ ਮਾਣਯੋਗ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕੁਮਾਰ ਗਰਗ, ਸਰਦਾਰ ਜਗਮੇਲ ਸਿੰਘ ਸ਼੍ਰੀ ਗੌਰਵ ਗਰਗ ਅਤੇ ਸ਼੍ਰੀਮਤੀ ਦੀਪੀ ਗਰਗ ਦੁਆਰਾ ਸਾਰਿਆਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਗਈ।