ਸਬ ਇੰਸਪੈਕਟਰ ਮੇਜਰ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 30 ਅਪ੍ਰੈਲ 2024 : ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਦਕੋਟ ਵੱਲੋਂ ਵਿਭਾਗ ਦੇ ਮੁਲਾਜ਼ਮ ਐਗਰੀਕਲਚਰ ਸਬ ਇੰਸਪੈਕਟਰ ਮੇਜਰ ਸਿੰਘ ਨੂੰ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਉਨ੍ਹਾਂ ਦੀ ਸੇਵਾ ਮੁਕਤੀ ਤੇ ਦਫਤਰ 'ਚ' ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ' ਸਮੂਹ ਸਟਾਫ ਹਾਜਰ ਰਿਹਾ। ਇਸ ਮੌਕੇ ਤੇ ਪੀਏਯੂ ਖੇਤਰੀ ਖੋਜ ਕੇਂਦਰ ਫਰੀਦਕੋਟ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਮੇਜਰ ਸਿੰਘ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਿਸੇ ਵੀ ਵਿਭਾਗ ਨੂੰ ਅਜਿਹੇ ਕਰਮਚਾਰੀ ਸੁਭਾਗਾਂ ਨਾਲ ਮਿਲਦੇ ਹਨ। ਉਨ੍ਹਾਂ ਕਿਹਾ ਕਰਮਚਾਰੀ ਦੀ ਅਸਲੀ ਸੇਵਾ ਮੁਕਤੀ ਇਹੀ ਹੈ ਕਿ ਉਹ ਬਿਨਾਂ ਕਿਸੇ ਦਾਗ ਦੇ ਆਪਣੇ ਵਿਭਾਗ ਵਿੱਚੋਂ ਸੇਵਾ ਮੁਕਤ ਹੋਵੇ।
ਇਸ ਮੌਕੇ ਤੇ ਮੇਜਰ ਸਿੰਘ ਨੇ ਕਿਹਾ ਕਿ ਉਹ ਆਪਣੇ ਮੁਲਾਜ਼ਮ ਸਾਥੀਆਂ ਦੇ ਹਮੇਸ਼ਾ ਰਿਣੀ ਰਹਿਣਗੇ ਅਤੇ ਭਵਿੱਖ ਵਿੱਚ ਸਾਥੀਆਂ ਨੂੰ ਹਰ ਕਿਸਮ ਦਾ ਸਹਿਯੋਗ ਦੇਣਗੇ। ਇਸ ਮੌਕੇ ਤੇ ਮੇਜਰ ਸਿੰਘ ਦਾ ਪਰਿਵਾਰ ਵੀ ਸ਼ਾਮਿਲ ਹੋਇਆ। ਇਸ ਮੌਕੇ ਡਾ. ਪੰਕਜ ਰਾਠੌਰ, ਡਾ. ਕੁਲਵੀਰ ਸਿੰਘ, ਡਾ .ਸਤਨਾਮ ਸਿੰਘ, ਡਾ. ਸੁਨੀਤ ਪੰਧੇਰ, ਡਾ .ਸੁਧੀਰ ਕੁਮਾਰ ਮਿਸ਼ਰਾ, ਡਾ ਵਿਕਰਾਂਤ ਸਿੰਘ, ਡਾ ਅਮਰਦੀਪ ਕੌਰ, ਮਨਜਤਿੰਦਰ ਸਿੰਘ, ਸੁਖਦੇਵ ਸਿੰਘ ਧਾਲੀਵਾਲ,ਪਰਦੀਪ ਸਿੰਘ, ਗੁਰਪਿਆਰ ਸਿੰਘ, ਕੁਲਦੀਪ ਕੁਮਾਰ, ਜੱਗਾ ਸਿੰਘ, ਬ੍ਰਿਜ ਕੌਰ, ਬੂਟਾ ਸਿੰਘ ਬਰਾੜ, ਗੁਰਜੰਟ ਸਿੰਘ, ਜਸਪਾਲ ਸਿੰਘ ਐਸ ਐਲ ਏ, ਜਸਪਾਲ ਸਿੰਘ ਏ ਐਸ ਆਈ, ਸੂਬਾ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।