ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸਿੱਖ ਸੰਤ ਸਮਾਜ ਦੇ ਬੁਲਾਰੇ ਦਾ ਬੇਰਹਿਮੀ ਨਾਲ ਕਤਲ
ਰੋਹਿਤ ਗੁਪਤਾ
ਗੁਰਦਾਸਪੁਰ 1 ਮਈ 2024 : ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ਤੇ ਬੀਤੀ ਰਾਤ ਕਤਲ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਕਸਬਾ ਘੁਮਾਣ ਦੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।
ਜਾਣਕਾਰੀ ਅਨੁਸਾਰ ਉਹਨਾਂ ਦਾ ਘਰ ਵੀ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸੀ। ਉਹਨਾਂ ਦਾ ਬੇਹਦ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਅਤੇ ਖੂਨ ਨਾਲ ਲੱਥ ਪੱਥ ਮ੍ਰਿਤਕ ਦੇ ਦਿਆ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਕਤਲ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲੀ ਹੋਈ ਹੈ। ਪੁਲਿਸ ਵੱਲੋਂ ਉਹਨਾਂ ਦੀ ਮ੍ਰਿਤਕ ਦੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਉੱਥੇ ਹੀ ਘਟਨਾ ਨਾਲ ਸੰਬੰਧਿਤ ਇੱਕ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਹੈ ਜਿਸ ਦੇ ਆਧਾਰ ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਲਾਹਪੁਰ ਵਲੋਂ ਹੀ ਬਾਬੇ ਦਾ ਕਤਲ ਕੀਤਾ ਗਿਆ ਹੋ ਸਕਦਾ ਹੈ । ਰਮਨਦੀਪ ਫਰਾਰ ਦੱਸਿਆ ਜਾ ਰਿਹਾ ਹੈ