ਅਨਾਜ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਕਿਸਾਨਾਂ ਦੀ ਸਹੂਲਤ ਲਈ ਕੀਤੇ ਸੁਚਾਰੂ ਪ੍ਰਬੰਧ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 02 ਮਈ,2024 - ਸਰਕਾਰ ਵੱਲੋ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੁਆਰਾ ਲਿਆਦੀ ਗਈ ਫਸਲ ਦੀ ਖਰੀਦ ਦੇ ਸੁਚਾਰੂ ਪ੍ਰਬੰਧ ਦੇ ਨਾਲ ਨਾਲ ਫਸਲ ਦੀ ਲਿਫਟਿੰਗ ਦੇ ਵੀ ਪ੍ਰਬੰਧ ਕੀਤੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆਂ 12 ਅਨਾਜ ਮੰਡੀਆਂ ਵਿਚ ਕਿਸਾਨਾਂ ਵੱਲੋ ਲਿਆਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ।
ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਨਿਰੰਤਰ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ, ਪ੍ਰਸਾਸ਼ਨ ਦੇ ਅਧਿਕਾਰੀ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ, ਤੋਲ, ਚੁਕਾਈ ਅਤੇ ਅਦਾਇਗੀ ਬਾਰੇ ਕਿਸਾਨਾਂ ਤੋਂ ਜਾਣਕਾਰੀ ਲੈ ਰਹੇ ਹਨ। ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਫਾਈ, ਰੋਸ਼ਨੀ, ਪੀਣ ਵਾਲੇ ਪਾਣੀ, ਪਖਾਨੇ, ਤਰਪਾਲਾ ਦੀ ਸਾਰੀ ਵਿਵਸਥਾ ਸੁਚਾਰੂ ਢੰਗ ਨਾਲ ਕੀਤੀ ਹੋਈ ਹੈ। ਫਸਲ ਦੀ ਆਮਦ ਦੇ ਨਾਲੋ ਨਾਲ ਖਰੀਦ ਪ੍ਰਬੰਧ ਕੀਤੇ ਹੋਏ ਹਨ। ਅੱਜ ਅਨਾਜ ਮੰਡੀ ਅਗੰਮਪੁਰ ਵਿਚ 250 ਮੀਟ੍ਰਿਕ ਟਨ, ਕੀਰਤਪੁਰ ਸਾਹਿਬ ਵਿਚ 425 ਮੀਟ੍ਰਿਕ ਟਨ, ਨੰਗਲ ਵਿਚ 225 ਮੀਟ੍ਰਿਕ ਟਨ, ਸੂਰੇਵਾਲ ਵਿਚ 219 ਮੀਟ੍ਰਿਕ ਟਨ, ਅਬਿਆਣਾ ਵਿਚ 54 ਮੀਟ੍ਰਿਕ ਟਨ, ਸੁਖੇਮਾਜਰਾ ਵਿਚ 217 ਮੀਟ੍ਰਿਕ ਟਨ, ਡੂਮੇਵਾਲ ਵਿਚ 194 ਮੀਟ੍ਰਿਕ ਟਨ, ਕਲਵਾਂ ਵਿਚ 74 ਮੀਟ੍ਰਿਕ ਟਨ, ਨੂਰਪੁਰ ਬੇਦੀ 170 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ।
ਸਰਕਾਰ ਦੀਆਂ ਹਦਾਇਤਾ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ ਤੇ ਫਸਲ ਖਰੀਦੀ ਜਾ ਰਹੀ ਹੈ। ਲਿਫਟਿੰਗ ਦੇ ਪ੍ਰਬੰਧ ਵੀ ਨਾਲੋ ਨਾਲ ਕੀਤੇ ਹੋਏ ਹਨ। ਅੱਜ ਸ੍ਰੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ 2160 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ।
ਸਕੱਤਰ ਮਾਰਕੀਟ ਕਮੇਟੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੀਆਂ ਸਾਰੀਆਂ 12 ਅਨਾਜ ਮੰਡੀਆਂ ਵਿਚ ਰੋਜ਼ਾਨਾ ਆ ਰਹੀ ਕਣਕ ਦੀ ਫਸਲ ਦੀ ਨਾਲੋ ਨਾਲ ਖਰੀਦ ਹੋ ਰਹੀ ਹੈ। ਲਿਫਟਿੰਗ ਦੇ ਸੁਚਾਰੂ ਪ੍ਰਬੰਧਾਂ ਅਤੇ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਰਹੀ ਜਿਣਸ ਦੀ ਅਦਾਇਗੀ ਤੋ ਕਿਸਾਨ ਪੂਰੀ ਤਰਾਂ ਸੰਤੁਸ਼ਟ ਹਨ।