ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ 6 ਮਈ ਨੂੰ ਮਨਾਈ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 3 ਮਈ 2024 : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ 6 ਮਈ ਦਿਨ ਸੋਮਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਅਤੇ ਸ਼ਿਵ ਗਾਇਨ ਸਮਾਗਮ ਕਰਵਾਇਆ ਜਾਵੇਗਾ।
ਡਾ. ਰਵਿੰਦਰ ਨੇ ਅੱਗੇ ਦੱਸਿਆ ਕਿ 6 ਮਈ ਨੂੰ ਸ਼ਾਮ 4 ਵਜੇ ਸਮਾਗਮ ਦੀ ਸ਼ੁਰੂਆਤ ਹੋਵੇਗੀ। ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਨੂੰ ਫੁੱਲ ਅਰਪਨ ਕੀਤੇ ਜਾਣਣਗੇ। ਉਪਰੰਤ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਕਾਵਿ ਨੂੰ ਦੇਣ ਬਾਰੇ ਵਿਚਾਰ ਚਰਚਾ ਅਤੇ ਸ਼ਿਵ ਕਾਵਿ ਗਾਇਨ ਹੋਵੇਗਾ।