ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਸਲਾਨਾ ਬਰਸੀ ਸਮੇਂ ਗੁਰਮਤਿ ਸਮਾਗਮ
ਤਲਵੰਡੀ ਸਾਬੋ (ਦਮਦਮਾ ਸਾਹਿਬ) 3 ਮਈ 2024 : ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਚੇਤ ਸਿੰਘ 96ਵੇਂ ਕਰੋੜੀ ਦੀ 56ਵੀਂ ਸਲਾਨਾ ਬਰਸੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 13ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ 7, 8 ਤੇ 9 ਮਈ ਨੂੰ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: ਦਸਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤਲਵੰਡੀ ਸਾਬੋ ਵਿਖੇ ਕਰਵਾਏ ਜਾਣਗੇ।
ਇਸ ਸਬੰਧੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੱਸਿਆ ਕਿ 7 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 9 ਮਈ ਨੂੰ ਪਾਏ ਜਾਣਗੇ। ਭੋਗ ਉਪਰੰਤ ਸਜੇ ਦਿਵਾਨਾ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਵਿੱਚ ਇਨ੍ਹਾਂ ਦੋਵਾਂ ਜਥੇਦਾਰ ਸਾਹਿਬਾਨ ਦਾ ਅਹਿਮ ਸਥਾਨ ਹੈ।ਸਿੰਘ ਸਾਹਿਬ ਬਾਬਾ ਚੇਤ ਸਿੰਘ ਅਤੇ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਨੇ ਆਪਣੇ ਸਮੇਂ ਵਿੱਚ ਦਲ ਪੰਥ ਦੇ ਵਿਕਾਸ ਲਈ ਅਹਿਮ