ਫਿਰੋਜ਼ਪੁਰ: ਬੇਅਦਬੀ ਕਰਨ ਆਏ ਕਥਿਤ ਦੋਸ਼ੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਤਲ
ਫਿਰੋਜ਼ਪੁਰ, 4 ਮਈ 2024 - ਫਿਰੋਜ਼ਪੁਰ ਦੇ ਪਿੰਡ ਬੰਡਾਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਰਹੇ ਨੌਜਵਾਨ ਨੂੰ ਭੀੜ ਵੱਲੋਂ ਕੁੱਟ-ਕੁੱਟ ਕੇ ਮਾਰੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਨੇ ਬੇਅਦਬੀ ਕੀਤੀ, ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਮੌਕੇ 'ਤੇ ਇਕੱਠੀ ਹੋਈ ਭੀੜ ਨੇ ਉਸ ਨੂੰ ਫੜ ਲਿਆ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।