ਬਰਨਾਲਾ 'ਚ ਬਿਜਲੀ ਦੀ ਸਪਾਰਕਿੰਗ ਕਾਰਨ ਲੱਗੀ ਅੱਗ, ਕਰੀਬ 30 ਏਕੜ ਕਣਕ ਦੀ ਨਾੜ ਸੜ ਕੇ ਸੁਆਹ
ਕਮਲਜੀਤ ਸੰਧੂ
ਬਰਨਾਲਾ, 4 ਮਈ 2024 - ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਘੁੰਨਸ ਨੇੜੇ ਅੱਗ ਲੱਗ ਗਈ। ਕਰੀਬ 30 ਏਕੜ ਕਣਕ ਦੀ ਨਾੜ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਕਿਸਾਨਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ
ਇਸ ਸਬੰਧੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਰਾਣਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਘੁੰਨਸ ਨੇੜੇ ਕਣਕ ਦੇ ਖੇਤਾਂ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੇ ਨਾੜ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸਬ ਡਵੀਜ਼ਨ ਤਪਾ ਮੰਡੀ ਦੀ ਫਾਇਰ ਬ੍ਰਿਗੇਡ ਅਤੇ ਬਰਨਾਲਾ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਫਾਇਰਿੰਗ ਗਰੇਡ ਸਟਾਫ ਦੀ ਮੁਸਤੈਦੀ ਅਤੇ ਸਖ਼ਤ ਮਿਹਨਤ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਜਿਸ ਨੇ ਅੱਗ 'ਤੇ ਕਾਬੂ ਪਾਇਆ।