ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
-ਚੋਣ ਕਮਿਸ਼ਨ ਵੱਲੋਂ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਪੋਸਟਲ ਬੈਲੇਟ ਦੀ ਸਹੂਲਤ- ਐਸ ਡੀ ਐਮ
-ਐਸ ਡੀ ਐਮ ਨੇ ਖੁਦ ਵੀ ਪੋਸਟਲ ਬੈਲੇਟ ਦੀ ਸਹੂਲਤ ਲੈਣ ਲਈ, ਭਰਿਆ 12 ਏ ਫਾਰਮ
ਮੋਗਾ , 5 ਮਈ 2024 :
ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ ਫਾਰਮ ਨੰਬਰ 12 ਏ ਜਾਰੀ ਕੀਤਾ ਗਿਆ ਹੈ। ਇਸ ਫਾਰਮ ਨੂੰ ਚੋਣਾਂ ਵਿੱਚ ਡਿਊਟੀ ਤੇ ਤਾਇਨਾਤ ਅਮਲੇ ਵੱਲੋਂ ਭਰਿਆ ਜਾ ਸਕਦਾ ਹੈ ਜਿਸ ਨਾਲ ਉਹ ਪੋਸਟਲ ਬੇਲੈਟ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤਾ। ਉਹਨਾਂ ਖੁਦ ਵੀ ਅੱਜ ਆਪਣਾ 12 ਏ ਫਾਰਮ ਭਰਿਆ।
ਉਹਨਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਕਿਉਕਿ ਚੋਣ ਡਿਊਟੀ ਵਿੱਚ ਪੋਸਟਲ ਬੇਲੇਟ ਨਾਲ ਵੋਟ ਪਾਉਣੀ ਬਹੁਤ ਆਸਾਨ ਹੈ ਅਤੇ ਇਹ ਚੋਣ ਕਮਿਸ਼ਨ ਦਾ ਵਧੀਆ ਉਪਰਾਲਾ ਵੀ ਹੈ।
ਉਹਨਾਂ ਕਿਹਾ ਕਿ ਇਲੈਕਸ਼ਨ ਡਿਊਟੀ ਸਰਟੀਫਿਕੇਟ ਭਰ ਕੇ ਆਸਾਨੀ ਨਾਲ ਪੋਸਟਲ ਬੈਲੇਟ ਪੇਪਰ ਰਹੀ ਵੋਟ ਪਾਈ ਜਾ ਸਕਦੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਵੀ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਦੀਵੀਆਂਗ, ਬਜ਼ੁਰਗ, ਮਹਿਲਾ, ਐਨ ਆਰ ਆਈਜ਼, ਟਰਾਂਸਜੈਂਡਰ, ਪੱਤਰਕਾਰਾਂ ਅਤੇ ਹੋਰ ਅਹਿਮ ਵਰਗ ਜੋ ਵੋਟ ਫ਼ੀਸਦੀ ਵਧਾਉਣ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ ਨਾਮ ਡਿਪਟੀ ਕਮਿਸ਼ਨਰ ਵੱਲੋਂ ਖੁਦ ਰਾਬਤਾ ਕਰਕੇ ਪ੍ਰੋਗਰਾਮ ਵੀ ਆਯੋਜਿਤ ਕਰਵਾਏ ਜਾ ਚੁੱਕੇ ਹਨ ਅਤੇ ਇਹਨਾਂ ਵਰਗਾਂ ਤੋਂ ਵੋਟ ਫੀਸਦੀ ਵਧਾਉਣ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
-ਤਕਰੀਬਨ 200 ਮੁਲਾਜਮਾਂ ਨੇ ਲਿਆ ਵੋਟ ਨੂੰ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਵਰਤਣ ਦਾ ਪ੍ਰਣ
ਮੋਗਾ 5 ਮਈ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਅਤੇ ਸਹਾਇਕ ਕਮਿਸ਼ਨਰ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾਸ਼ੂਭੀ ਆਂਗਰਾ ਦੀ ਦੇਖ ਰੇਖ ਹੇਠ ਚੱਲ ਰਹੇ ਸਵੀਪ ਪ੍ਰੋਗਰਾਮ ਅਧੀਨ ਉਦਯੋਗਾਂ ਵਿੱਚ ਕੰਮ ਕਰ ਰਹੇ ਕਾਮਿਆਂ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਜਾਗਰੂਕ ਕਰਨ ਸੰਬੰਧੀ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਖੋਸਾ ਪਾਂਡੋ ਸਥਿਤ ਮਸਾਲਾ ਫੈਕਟਰੀ ਪਾਰਸ ਸਪਾਈਸਜ ਵਿੱਚ ਲਗਾਇਆ ਗਿਆ ਜਿਸ ਵਿੱਚ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਨੇ ਸ਼ਿਰਕਤ ਕੀਤੀ ।
ਇਸ ਕੈਂਪ ਵਿੱਚ ਫੈਕਟਰੀ ਦੇ ਤਕਰੀਬਨ 200 ਮੁਲਾਜ਼ਮ ਹਾਜਰ ਸਨ । ਪ੍ਰੋ ਘਾਲੀ ਨੇ ਓਹਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਮਿਲੇ ਵੋਟ ਦੇ ਅਧਿਕਾਰ ਦਾ ਸਾਨੂੰ ਸਭ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ । ਸਾਨ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਰੰਗੋਲੀ ਮੁਕਾਬਲੇ ,ਨੁਕੜ ਨਾਟਕ ਦੇ ਵਿਦਿਆਰਥੀਆਂ ਨੂੰ ਸਨਮਾਨਿਆ
5 ਮਈ ਨਿਹਾਲ ਸਿੰਘ ਵਾਲਾ:
ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼ )- ਕਮ- ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ-071 ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਐੱਸ ਡੀ ਐੱਮ ਮੈਡਮ ਸ਼ਿਵਾਤੀ ਦੀਆ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤ ਵਧਾਉਣ ਲਈ ਹਲਕਾ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ ਅਤੇ
ਸਵੀਪ ਟੀਮ ਨਿਹਾਲ ਸਿੰਘ ਵਾਲਾ ਵਲੋ ਸਵੀਪ ਮੁਹਿੰਮ ਤਹਿਤ ਕੋ-ਐਜੂਕੇਸ਼ਨ ਸਕੂਲ ਮਾਣੂੰਕੇ ਵਿਖੇ
ਰੰਗੋਲੀ ਮੁਕਾਬਲੇ ,ਨੁਕੜ ਨਾਟਕ ਦੇ ਵਿਦਿਆਰਥੀਆਂ ਦਾ ਸਰਟੀਫਿਕੇਟ ਨਾਲ ਸਨਮਾਨ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਨਵਦੀਪ ਸਿੰਘ ਵੱਲੋਂ ਸਵੀਪ ਟੀਮ ਨਿਹਾਲ ਸਿੰਘ ਵਾਲਾ ਨੂੰ ਜੀ ਆਇਆ ਕਹਿਣ ਤੋ ਬਾਅਦ ਇਲੈਕਟਰੋਲ ਲਿਟਰੇਸੀ ਕਲੱਬ ਦੇ ਸੰਬੰਧ ਵਿਚ ਵ…