ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤੀ ਖੁਦਕੁਸ਼ੀ
ਮਾਨਸਾ 5 ਮਈ 2024 - ਪੰਜਾਬ ਅੰਦਰ ਕਰਜ਼ੇ ਤੋਂ ਸਤਾਏ ਹੋਏ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਮਾਨਸਾ ਜਿਲੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਦੇ ਕਿਸਾਨ ਪ੍ਰੀਤਮ ਸਿੰਘ ਨੇ ਕਰਜ ਦਾ ਬੋਝ ਨਾ ਸਹਾਰਦੇ ਹੋਏ ਖੇਤ ਵਿੱਚ ਖੁਦਕੁਸ਼ੀ ਕਰ ਗਿਆ।
ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕੋਟੜਾ ਕਲਾਂ ਦਾ ਕਿਸਾਨ ਪ੍ਰੀਤਮ ਸਿੰਘ ਜਿਸ ਦੀ ਉਮਰ ਤਕਰੀਬਨ 55 ਸਾਲ ਹੈ ਦਿਨੋ ਦਿਨ ਵੱਧ ਰਹੇ ਖੇਤੀ ਕਰਜੇ ਦਾ ਬੋਝ ਨਾ ਸਹਾਰਦੇ ਹੋਏ ਆਪਣੇ ਖੇਤ ਵਿੱਚ ਜਹਰੀਲੀ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਗਿਆ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ ਕਿਸਾਨ ਚਾਰ ਏਕੜ ਜਮੀਨ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ ਜਗਦੇਵ ਸਿੰਘ ਭੈਣੀਬਾਘਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਗੇਲ ਸਿੰਘ ਨੇ ਪੰਜਾਬ ਸਰਕਾਰ ਤੋਂ ਕਰਜਾ ਖਤਮ ਕਰਨ ਦੀ ਮੰਗ ਕੀਤੀ ਹੈ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਯੋਗ ਮੁਆਵਜ਼ੇ ਦੀ ਕਰਦੇ ਪੀੜਤ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਪੁਲਿਸ ਥਾਣਾ ਭੀਖੀ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ ਉੱਤੇ 174 ਦੀ ਕਾਰਵਾਈ ਕਰਦੇ ਹੋਏ ਲਾਸ ਵਾਰਸ ਦੇ ਹਵਾਲੇ ਕਰ ਦਿੱਤੀ ਗਈ ਹੈ।