BREAKING: ਚੋਣ ਡਿਊਟੀ 'ਚ ਅਣਗਹਿਲੀ ਕਾਰਨ ਸੈਕਟਰ ਅਫਸਰਾਂ ਨੂੰ ਨੋਟਿਸ ਜਾਰੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 06 ਮਈ 2024 - ਪੰਜਾਬ ਵਿੱਚ ਹੋਣ ਜਾ ਰਹੀਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਕਾਰ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਵਿੱਚ ਤੈਨਾਤ ਪੋਲਿੰਗ ਸਟਾਫ ਦੀਆਂ ਟ੍ਰੇਨਿੰਗਾਂ ਕਰਵਾਈਆਂ ਜਾਂ ਰਹੀਆਂ ਹਨ ਇਸੇ ਤਹਿਤ ਗੁਰੂ ਨਾਨਕ ਕਾਲਜ ਬੰਗਾ ਵਿਖੇ ਪੋਲਿੰਗ ਸਟਾਫ ਦੀ ਰਿਹਰਸਲ ਹੋਈ। ਟਰੇਨਿੰਗ ਦੌਰਾਨ ਵੱਖ ਵੱਖ ਸੈਕਟਰ ਅਫਸਰਾਂ ਵੱਲੋਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਟ੍ਰੇਨਿੰਗ ਦਿੱਤੀ ਗਈ।
ਬੰਗਾ ਹਲਕੇ ਵਿੱਚ ਤੈਨਾਤ 15 ਸੈਕਟਰ ਅਫਸਰਾਂ ਵਿੱਚੋਂ 13 ਸੈਕਟਰ ਅਫਸਰਾਂ ਵੱਲੋਂ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ ਗਿਆ, ਪ੍ਰੰਤੂ ਦੋ ਸੈਕਟਰ ਅਫਸਰ, ਜਿਨਾਂ ਵਿੱਚ ਆਤਮਾ ਰਾਮ ਸੈਕਟਰ ਅਫਸਰ ਨੰਬਰ ਨੌ ਅਤੇ ਹਰਬੰਸ ਸਿੰਘ ਸੈਕਟਰ ਅਫਸਰ ਨੰਬਰ 11 ,ਇਸ ਟ੍ਰੇਨਿੰਗ ਵਿੱਚੋਂ ਗੈਰ ਹਾਜ਼ਰ ਰਹੇ। ਇਸ ਗੈਰ ਹਾਜ਼ਰੀ ਦਾ ਸਹਾਇਕ ਰਿਟਰਨਿੰਗ ਅਫਸਰ ਬੰਗਾ ਵੱਲੋਂ ਸਖਤ ਨੋਟਿਸ ਲਿਆ ਗਿਆ ਅਤੇ ਦੋਨੋਂ ਅਧਿਕਾਰੀਆਂ ਨੂੰ ਆਰਪੀ ਐਕਟ 1950 ਅਤੇ 1951 ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।