ਕਿਸਾਨਾਂ ਨੇ ਫੂਕੇ ਭਾਜਪਾ ਤੇ ਪ੍ਰਨੀਤ ਕੌਰ ਦੇ ਪੁਤਲੇ
ਰੋਹਿਤ ਗੁਪਤਾ
ਗੁਰਦਾਸਪੁਰ , 6 ਮਈ 2024 :
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਭਾਜਪਾ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਖਿਲਾਫ ਬਟਾਲਾ,ਗੁਰਦਾਸਪੁਰ ਵਿੱਚ ਰੋਸ ਮਾਰਚ ਕੱਢਦੇ ਹੋਏ ਭਾਜਪਾ ਅਤੇ ਪ੍ਰਨੀਤ ਕੌਰ ਦੇ ਪੁਤਲਾ ਫੂਕੇ ਗਏ। ਉਕਤ ਕਿਸਾਨਾਂ ਨੇ ਦੱਸਿਆ ਕਿ ਬੀਤੇ ਦਿਨੀਂ ਪਟਿਆਲਾ 'ਚ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਦੌਰਾਨ ਕਿਸਾਨਾਂ ਨਾਲ ਭਾਜਪਾ ਵਰਕਰਾਂ ਦੀ ਹੋਈ ਧੱਕਾ ਮੁੱਕੀ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ, ਜਦਕਿ ਉਕਤ ਕਿਸਾਨ ਸਿਰਫ ਪਰਨੀਤ ਕੌਰ ਕੋਲੋਂ ਸਵਾਲ ਪੁੱਛਣ ਲਈ ਹੀ ਉੱਥੇ ਗਏ ਸਨ ਪਰ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ ।ਕਿਸਾਨਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਨੂੰ ਲੈ ਕੇ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪ੍ਰਨੀਤ ਕੌਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।