LG ਵੱਲੋਂ ਕੇਜਰੀਵਾਲ ਖਿਲਾਫ਼ NIA ਜਾਂਚ ਦੀ ਸਿਫਾਰਿਸ਼
ਨਵੀਂ ਦਿੱਲੀ, 6 ਮਈ 2024- ਦਿੱਲੀ ਦੇ LG ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਕਥਿਤ ਤੌਰ 'ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ।
LG ਨੂੰ ਸ਼ਿਕਾਇਤ ਮਿਲੀ ਸੀ ਕਿ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਨੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਤੇ ਖਾਲਿਸਤਾਨ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 16 ਮਿਲੀਅਨ ਡਾਲਰ ਫੰਡ ਪ੍ਰਾਪਤ ਕੀਤੇ ਸਨ।