← ਪਿਛੇ ਪਰਤੋ
ਸ਼ਮਸ਼ੇਰ ਸਿੰਘ ਦੂਲੋ ਦੇ ਲੈਟਰ ਬੰਬ ਨਾਲ ਕਾਂਗਰਸ ਚ ਮਚੀ ਖਲਬਲੀ
ਰਵਿੰਦਰ ਢਿੱਲੋਂ
ਖੰਨਾ, 6 ਮਈ 2024- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਇੱਕ ਵਾਰ ਫਿਰ ਆਪਣੇ ਲੈਟਰ ਬੰਬ ਨਾਲ ਕਾਂਗਰਸ ਵਿੱਚ ਹਲਚਲ ਮਚਾ ਦਿੱਤੀ ਹੈ। ਦੂਲੋ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਪੰਜਾਬ 'ਚ ਟਿਕਟਾਂ ਦੀ ਵੰਡ 'ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਦੂਜੀਆਂ ਪਾਰਟੀਆਂ ਚੋਂ ਆਏ ਆਗੂਆਂ 'ਤੇ ਭਰੋਸਾ ਦਿਖਾਉਣ 'ਤੇ ਇਤਰਾਜ਼ ਜਤਾਇਆ ਹੈ ਅਤੇ ਟਕਸਾਲੀ ਕਾਂਗਰਸੀਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਦੂਲੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਚੋਣ ਲੜਾਉਣ 'ਤੇ ਸਵਾਲ ਚੁੱਕੇ। ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਡਾ.ਅਮਰ ਸਿੰਘ ਅਤੇ ਹੋਰ ਕਈ ਆਗੂ ਵੀ ਦੂਲੋ ਦੇ ਨਿਸ਼ਾਨੇ 'ਤੇ ਰਹੇ।
Total Responses : 1036