ਰਾਜਾ ਵੜਿੰਗ ਨੂੰ ਲੱਡੂਆਂ ਨਾਲ ਤੋਲਿਆ
ਦੀਪਕ ਜੈਨ
ਜਗਰਾਉਂ , 6 ਮਈ 2024- ਪਿੰਡ ਪੋਨਾ ਵਿਖੇ ਕਾਂਗਰਸ ਪਾਰਟੀ ਲੁਧਿਆਣਾ ਤੋਂ ਐਮ.ਪੀ. ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਤੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਇੱਕ ਰੈਲੀ ਦਾ ਰੂਪ ਧਾਰਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ, ਅਕਾਲੀ ਦਲ, ਭਾਜਪਾ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ, ਕਿਉਂਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਕੋਲ ਲੋਕਾਂ ਤੋਂ ਵੋਟਾਂ ਮੰਗਣ ਲਈ ਕੋਈ ਮੁੱਦਾ ਨਹੀਂ ਹੈ, ਸਿਰਫ਼ ਤੇ ਸਿਰਫ਼ ਝੂਠੇ ਵਾਅਦੇ ਹਨ।
ਇਸ ਮੌਕੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਨੇ ਭਰੋਸਾ ਦਿਵਾਇਆ ਕਿ ਅਸੀਂ ਵੱਡੀ ਲੀਡ ਨਾਲ ਜਿਤਾ ਕੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੂੰ ਲੋਕ ਸਭਾ ਵਿਚ ਭੇਜਾਂਗੇ। ਇਸ ਮੌਕੇ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਲਕੀਤ ਸਿੰਘ ਦਾਖਾ, ਪੰਚ ਕੁਲਵੰਤ ਸਿੰਘ, ਪੰਚ ਰਣਜੋਧ ਸਿੰਘ, ਪੰਚ ਕੁਲਦੀਪ ਸਿੰਘ, ਪੰਚ ਮਲਕੀਤ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਪੋਨਾ, ਜਗਜੀਤ ਸਿੰਘ, ਨੰਬਰਦਾਰ ਜਤਿੰਦਰ ਸਿੰਘ, ਪ੍ਰਧਾਨ ਬਹਾਦਰਵੀਰ ਸਿੰਘ, ਪ੍ਰਧਾਨ ਜਗਜੀਤ ਸਿੰਘ, ਪੰਚ ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਬਜ਼ੁਰਗ ਔਰਤਾਂ, ਮਰਦ ਅਤੇ ਨੌਜਵਾਨ ਹਾਜ਼ਰ ਸਨ।