ਪ੍ਰੋ. ਚੰਦੂਮਾਜਰਾ ਨੇ ‘ਨੇਚਰ ਪਾਰਕ’ ‘ਚ ਜਾਣਿਆ ਮੋਹਾਲੀ ਵਾਸੀਆਂ ਦਾ ਹਾਲ
ਮੋਹਾਲੀ ਦੇ ਪਾਰਕਾਂ ਵਿੱਚ ‘ਓਪਨ ਜਿੰਮ’ ਅਤੇ ਲਾਇਬ੍ਰੇਰੀਆਂ ਸਥਾਪਿਤ ਕਰਨ ਦੀ ਨਿਵੇਕਲੀ ਪਹਿਲਕਦਮੀ
ਮੋਹਾਲੀ , 7 ਮਈ 2024 :
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਮੋਹਾਲੀ ਦੇ ਫ਼ੇਜ-8 ‘ਚ ‘ਨੇਚਰ ਪਾਰਕ’ ਵਿੱਚ ਸਵੇਰ ਦੀ ਸੈਰ ਸਮੇਂ ਮੋਹਾਲੀ ਵਾਸੀਆਂ ਨਾਲ ਮੁਲਕਾਤ ਕਰਕੇ ਹਾਲ-ਚਾਲ ਜਾਣਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਸਵੇਰ ਦੀ ਸੈਰ ਨੂੰ ਜਿੱਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਦੱਸਿਆ, ਉੱਥੇ ਹੀ ਮਾਨਸਿਕ ਤੌਰ ‘ਤੇ ਲਾਹੇਵੰਦ ਆਖਿਆ। ਉਨ੍ਹਾਂ ਆਖਿਆ ਕਿ ਸਿਹਤਮੰਦ ਮਨੁੱਖ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ।
ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਆਪਣੇ ਕਾਰਜਕਾਲ ਮੌਕੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਬਣਾਏ ਆਊਟਡੋਰ ਜਿੰਮਾਂ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਬਤੌਰ ਮੈਂਬਰ ਪਾਰਲੀਮੈਂਟ ਸਮੇਂ ਦਰਜਨਾਂ ਓਪਨ ਜਿੰਮ ਲਗਵਾਏ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਸਭ ਤੋਂ ਪਹਿਲਾਂ ਪਾਰਕਾਂ ਵਿੱਚ ‘ਓਪਨ ਜਿੰਮਾਂ” ਦੀ ਪਹਿਲਕਦਮੀ ਉਨ੍ਹਾਂ ਵੱਲੋਂ ਆਪਣੇ ਐੱਮਪੀ ਕਾਰਜਕਾਲ ਦੌਰਾਨ ਕੀਤੀ ਗਈ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਵੱਲੋਂ ਮੈਂਬਰ ਪਾਰਲੀਮੈਂਟ ਦੌਰਾਨ ਮੋਹਾਲੀ ਸ਼ਹਿਰ ਦੇ ਵੱਡੇ ਪਾਰਕਾਂ ਵਿੱਚ ਲਾਇਬ੍ਰੇਰੀਆਂ ਵੀ ਸਥਾਪਿਤ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਜਿੱਥੇ ਨੌਜਵਾਨ ਬੱਚੇ-ਬੱਚੀਆਂ ਆਪਣੇ ਪ੍ਰਤੀਯੋਗੀ ਟੈਸਟਾਂ ਜਾਂ ਇਮਤਿਹਾਨਾਂ ਦੀ ਤਿਆਰੀਆਂ ਕਰਦੇ ਹਨ, ਉੱਥੇ ਹੀ ਬਜ਼ੁਰਗਾਂ ਨੂੰ ਅਖ਼ਬਾਰ ਪੜ੍ਹਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਪ੍ਰੰਤੂ ਅਫ਼ਸੋਸ ਹੈ ਕਿ ਆਪ ਪਾਰਟੀ ਅਤੇ ਕਾਂਗਰਸ ਵੱਲੋਂ ਪਾਰਕਾਂ ਦਾ ਵਿਕਾਸ ਕਰਨਾ ਤਾਂ ਦੂਰ ਦੀ ਗੱਲ ਪਰ ਉਨ੍ਹਾਂ ਵੱਲੋਂ ਬਣਾਏ ਪਾਰਕਾ ਵਿੱਚ ਓਪਨ ਜਿੰਮਾਂ ਅਤੇ ਲਾਇਬ੍ਰੇਰੀਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵੀ ਨਹੀਂ ਕੀਤੀ ਗਈ। ਪ੍ਰੋ. ਚੰਦੂਮਾਜਰਾ ਨੇ ਮੋਹਾਲੀ ਵਾਸੀਆਂ ਨੂੰ ਆ ਰਹੀਆ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਜਿਤਾਉਣ ਲਈ ਖੁੱਲ੍ਹੇ ਮਨ ਨਾਲ ਵੋਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਐੱਮ.ਪੀ. ਬਣਦੇ ਸਾਰ ਹੀ ਮੋਹਾਲੀ ਦੇ ਪਾਰਕਾਂ ਦੀ ਸਾਫ਼-ਸਫਾਈ ਦੇ ਉੱਚਿਤ ਪ੍ਰਬੰਧ ਅਤੇ ਸ਼ਹਿਰ ਵਾਸੀਆਂ ਨੂੰ ਪਾਰਕਾਂ ਵਿੱਚ ਬਣਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ।
ਇਸ ਮੌਕੇ ਹਲਕਾ ਇੰਚਾਰਜ਼ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਵਾਲੀਆ, ਮੈਨੇਜਰ ਕਿਰਪਾਲ ਸਿੰਘ, ਗਗਨਦੀਪ ਸਿੰਘ ਬੈਦਵਾਨ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।