ਕਾਲਾ ਕੱਛਾ ਗੈਂਗ ਤੋਂ ਪ੍ਰਭਾਵਿਤ ਹੋ ਕੇ ਤਿੰਨ ਨੌਜਵਾਨਾਂ ਨੇ 700 ਵੱਧ ਮੋਬਾਇਲ ਫੋਨ ਕੀਤੇ ਚੋਰੀ
- ਤਿੰਨਾਂ ਨੌਜਵਾਨਾਂ ਤੋਂ ਪੁਲਿਸ ਨੇ 40 ਮੋਬਾਇਲ ਫੋਨ ਤੇ ਕੁਝ ਸੋਨੇ ਦੇ ਗਹਿਣੇ ਕੀਤੇ ਬਰਾਮਦ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 7 ਮਈ 2024 - ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ ਕਈ ਹਫਤਿਆਂ ਤੋਂ ਕੁਝ ਨੌਜਵਾਨਾਂ ਵੱਲੋਂ ਰਾਤ ਦੇ ਸਮੇਂ ਮੋਬਾਇਲ ਚੋਰੀ ਅਤੇ ਗਹਿਣੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜਿਸ ਨੂੰ ਲੈ ਕੇ ਪੁਲਿਸ ਵੀ ਇਹਨਾਂ ਨੌਜਵਾਨਾਂ ਤੋਂ ਪਰੇਸ਼ਾਨ ਨਜ਼ਰ ਆ ਰਹੀ ਸੀ। ਲੇਕਿਨ ਅੰਮ੍ਰਿਤਸਰ ਸੁਲਤਾਨਵਿੰਡ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨਾਂ ਨੌਜਵਾਨਾਂ ਨੂੰ ਗਿਰਫ਼ਤਾਰ ਕਰ ਲਿੱਤਾ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ ਵਨ ਡਾਕਟਰ ਦਰਪਣ ਆਲੂਵਾਲੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਰਾਤ ਦੇ ਸਮੇਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖਤੀ ਨਾਲ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੁਲਿਸ ਨੂੰ ਸਫਲਤਾ ਹਾਸਿਲ ਹੋਈ ਤੇ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ।
ਜਿਨਾਂ ਦੇ ਕੋਲੋਂ ਕਿ 40 ਦੇ ਕਰੀਬ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਅਤੇ ਕੁਝ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ ਪੁਲਿਸ ਅਧਿਕਾਰੀ ਡਾ. ਦਰਪਣ ਆਹਲੂਵਾਲੀਆਂ ਨੇ ਦੱਸਿਆ ਕਿ ਪੁੱਛ ਕੇ ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਨੌਜਵਾਨਾਂ ਵੱਲੋਂ 700 ਦੇ ਕਰੀਬ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਅਤੇ ਜਿਸ ਦੌਰਾਨ ਇਹਨਾਂ ਵੱਲੋਂ ਕਈ ਕੀਮਤੀ ਗਹਿਣੇ ਵੀ ਚੋਰੀ ਕੀਤੇ ਗਏ ਹਨ ਪੁਲਿਸ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਨੇ ਕਾਲਾ ਕੱਛਾ ਗੈਂਗ ਤੋਂ ਪ੍ਰਭਾਵਿਤ ਹੋ ਕੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਔਰ ਪੁਲਿਸ ਨੇ ਦੱਸਿਆ ਕਿ ਇਹਨਾਂ ਵੱਲੋਂ ਪਹਿਲਾਂ ਵੀ ਛੋਟੀਆਂ ਮੋਟੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ ਜਿਸ ਕਰਕੇ ਇਹਨਾਂ ਤੇ ਵੱਖ-ਵੱਖ ਥਾਣਿਆਂ ਦੇ ਵਿੱਚ ਪਹਿਲਾਂ ਤੋਂ ਵੀ ਮਾਮਲੇ ਦਰਜ ਹਨ।
ਪੁਲਿਸ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ ਉਰਫ ਦੀਪੂ ਆਕਾਸ਼ਦੀਪ ਸਿੰਘ ਉਰਫ ਕਾਸ਼ੀ ਅਤੇ ਸਿਮਰਨ ਸਿੰਘ ਉਰਫ ਸਿੰਮੂ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਫਿਲਹਾਲ ਇਹਨਾਂ ਦੇ ਕੋਲੋਂ 40 ਮੋਬਾਇਲ ਫੋਨ ਬਰਾਮਦ ਦੇ ਘਰ ਲਿੱਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਹਜੇ ਜਾਂਚ ਕੀਤੀ ਜਾ ਰਹੀ ਹੈ ਕਿ ਜਦੋਂ ਇਹ ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਜਾਂਦੇ ਸਨ ਤਾਂ ਉਦੋਂ ਘਰ ਦੇ ਮੈਂਬਰਾਂ ਨੂੰ ਕੋਈ ਸਪਰੇ ਤਾਂ ਨਹੀਂ ਸੀ ਕਰਦੇ ਇਸ ਸਬੰਧੀ ਜਾਂਚ ਚੱਲ ਰਹੀ ਹੈ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇੱਕ ਪਾਸੇ ਪੂਰੇ ਦੇਸ਼ ਦੇ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਤੇ ਦੂਸਰੇ ਪਾਸੇ ਅੰਮ੍ਰਿਤਸਰ ਸ਼ਹਿਰ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਤੇ ਸਵਾਲੀਆ ਨਿਸ਼ਾਨ ਖੜੇ ਕਰ ਰਹੇ ਸਨ ਇਸ ਦੌਰਾਨ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਸਖਤੀ ਨਾਲ ਚੈਕਿੰਗ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹ ਜਿਨਾਂ ਵੱਲੋਂ ਵੱਡੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਅਤੇ ਇਹ ਤਿੰਨ ਨੌਜਵਾਨ ਜਿਆਦਾਤਰ ਮੋਬਾਇਲ ਫੋਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਦਾ ਕਹਿਣਾ ਹੈ ਕਿ ਹੁਣ ਇਹਨਾਂ ਤੇ ਮਾਮਲਾ ਦਰਜ ਕਰਕੇ ਅੱਗੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਤੋਂ ਹੋਰ ਕੀ ਕੁਝ ਬਰਾਮਦ ਹੁੰਦਾ ਹੈ।