ਕੌਮਾਂਤਰੀ ਰੈਡ ਕਰਾਸ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ
- ਖ਼ੂਨ ਦਾਨ ਕਰ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ
ਦਲਜੀਤ ਕੌਰ
ਸੰਗਰੂਰ, 8 ਮਈ, 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਅਤੇ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਿਵਲ ਸਰਜਨ ਸੰਗਰੂਰ, ਡਾ: ਕਿਰਪਾਲ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਥੈਲੇਸੀਮੀਆ ਦਿਵਸ ਅਤੇ ਕੌਮਾਂਤਰੀ ਰੈਡ ਕਰਾਸ ਦਿਵਸ ਖ਼ੂਨਦਾਨ ਕੈਂਪ ਲਗਾਇਆ ਗਿਆ।
ਇਸ ਕੈਂਪ ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਕਿਸੇ ਵੀ ਕਾਰਨਾਂ ਕਰਕੇ ਹਾਦਸਾਗ੍ਰਸਤ ਮਰੀਜ਼ਾਂ ਜਾਂ ਕਿਸੇ ਹੋਰ ਬੀਮਾਰੀ ਤੋਂ ਪੀਡ਼ਤ ਵਿਅਕਤੀਆਂ ਨੂੰ ਅਪਰੇਸ਼ਨ ਸਮੇਂ ਜਾਂ ਥੈਲੀਸੀਮੀਆ ਦੇ ਮਰੀਜ਼ਾਂ ਨੂੰ, ਗਰਭਵਤੀ ਮਾਵਾਂ ਡਿਲਵਰੀ ਅਤੇ ਸੀਜ਼ੇਰੀਅਨ ਦੌਰਾਨ ਖੂਨ ਦੀ ਵਰਤੋਂ ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ 8 ਮਈ ਤੋਂ 17 ਮਈ ਤੱਕ ਸਰਕਾਰੀ ਅਤੇ ਗ਼ੈਰਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਖ਼ੂਨਦਾਨ ਕੈਂਪ ਲਗਾਏ ਜਾਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਸਿਹਤਮੰਦ ਵਿਅਕਤੀ ਖੂਨ ਦਾਨ ਕਰ ਸਕਦਾ ਹੈ । ਉਹਨਾਂ ਸਾਰਿਆਂ ਨੂੰ ਖੂਨਦਾਨ ਕਰਨ ਦੀ ਅਪੀਲ ਵੀ ਕੀਤੀ। ਕੈਂਪ ਵਿੱਚ 54 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜਿਲਾ ਬਾਲ ਸੁਰੱਖਿਆ ਅਫਸਰ-ਕਮ-ਸੈਕਟਰੀ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਨਵਨੀਤ ਤੂਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਡਾ.ਹਰਪ੍ਰੀਤ ਕੌਰ ਖ਼ਾਲਸਾ, ਬੀ .ਟੀ. ਓ.ਡਾ.ਪੱਲਵੀ, ਡਾ. ਰਾਹੁਲ ਗੁਪਤਾ, ਡਾ. ਹਰਬੰਸ ਸਿੰਘ, ਡਾ. ਇੰਦਰਮਨਜੋਤ ਸਿੰਘ, ਡਾ.ਆਸਥਾ ਗਰਗ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ, ਸਰੋਜ ਰਾਣੀ, ਸੁਮੇਸ਼ ਗੋਇਲ, ਨੀਰੂ ਬਾਲਾ, ਸੁਖਦੀਪ ਕੌਰ, ਤਿਲਕਰਾਮ, ਬਿਕਰਮ ਸਿੰਘ ਤੋ ਇਲਾਵਾ ਸਿਵਲ ਹਸਪਤਾਲ ਦਾ ਸਮੂਹ ਸਟਾਫ ਆਦਿ ਹਾਜ਼ਰ ਸਨ।