ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁ: ਮੱਲ ਅਖਾੜਾ ਸਾਹਿਬ ਵਿਖੇ ਵਿਸਮਾਦੀ ਮਾਹੌਲ ਸਿਰਜਿਆ
- 28 ਮਈ ਨੂੰ 201 ਅਖੰਡ ਪਾਠਾਂ ਦੇ ਭੋਗ ਪੈਣਗੇ
ਅੰਮ੍ਰਿਤਸਰ:- 8 ਮਈ 2024 - ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਦੀ ਛਹਿਬਰ ਲਗਾਈ। ਪਿਛਲੇ ਲੰਬੇ ਸਮੇਂ ਤੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਤੇ ਉਤਸ਼ਾਹ ਨਾਲ ਚੱਲ ਰਹੀ ਕੀਰਤਨ ਲੜੀ ਨਿਰੰਤਰ ਚਾਲੂ ਰੱਖਣ ਲਈ ਬੀਬੀਆਂ ਅਧਾਰਤ ਬਣੀਆਂ ਸੁਖਮਨੀ ਸੇਵਾ ਸੁਸਾਇਟੀਆਂ ਦਾ ਵਿਸ਼ੇਸ਼ ਯੋਗਦਾਨ ਹੈ।
ਸੁਖਮਨੀ ਸੇਵਾ ਸੁਸਾਇਟੀ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਭਾਈ ਸਰਮੁਖ ਸਿੰਘ, ਇਸਤਰੀ ਸਤਿਸੰਗ ਸਭਾ ਈਸਟ ਮੋਹਨ ਨਗਰ ਤੋਂ ਬੀਬੀ ਸੁਖਜੀਤ ਕੋਰ, ਗੁਰਦੁਆਰਾ ਬਾਬਾ ਬੋਤਾ ਸਿੰਘ ਜੀ ਬਾਬਾ ਗਰਜਾ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਤੋਂ ਬੀਬੀ ਹਰਪ੍ਰੀਤ ਕੌਰ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਕ ਮੰਨਾ ਸਿੰਘ ਤੋਂ ਬੀਬੀ ਗੁਰਚਰਨ ਕੌਰ ਵੱਲੋਂ ਬੀਬੀ ਅਮਰਜੀਤ ਕੌਰ ਦੇ ਸ਼ਬਦੀ ਜਥਿਆਂ ਨੇ ਰੱਲ ਕੇ ਜਥੇ ਰੂਪੀ ਸਾਂਝੇ ਤੌਰ ਤੇ ਵਿਸਮਾਦੀ ਧੁੰਨਾਂ ਨਾਲ ਗੁਰਬਾਣੀ ਕੀਰਤਨ ਕੀਤਾ।
ਸੁਖਮਨੀ ਸਾਹਿਬ ਦੇ ਪਾਠ ਉਪਰੰਤ ਜਪ ਤਪ ਸਮਾਗਮ ਦੌਰਾਨ। ਬੀਬੀਆਂ ਨੇ ਸਾਰਾ ਮਹੌਲ ਹੀ ਵਿਸਮਾਦਮਈ ਬਣਾ ਦਿੱਤਾ, ਹਰ ਪ੍ਰਾਣੀ ਗੁਰੂ ਦਾ ਜਸ ਵਾਹਿਗੁਰੂ ਵਾਹਿਗੁਰੂ ਗਾ ਰਹੀ ਸੀ। ਇਸ ਸਮਾਗਮ ਨੂੰ ਕੋਆਰਡੀਨੇਟ ਕਰਨ ਲਈ ਬੀਬੀ ਤੇਜ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸ. ਸਰਮੁਖ ਸਿੰਘ, ਬੀਬੀ ਸੁਖਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਅਮਰਜੀਤ ਕੌਰ ਦਾ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਸਕੱਤਰ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਭਗਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ।
ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਸੌ ਇੱਕ ਅਖੰਡ ਪਾਠਾਂ ਦੀ ਲੜੀ ਅਰੰਭ ਕੀਤੀ ਗਈ ਸੀ, ਜਿਸ ਦੀ ਸੰਪੂਰਨਤਾ 28 ਮਈ ਨੂੰ ਹੋਵੇਗੀ ਤੇ ਇਸ ਦਿਨ ਮਹਾਨ ਗੁਰਮਤਿ ਸਮਾਗਮ ਵੀ ਹੋਵੇਗਾ।