ਘਰ-ਘਰ ਦਸਤਕ ਮੁਹਿੰਮ ਅਧੀਨ ਸਵੀਪ ਟੀਮ ਵਲੋਂ ਵੋਟਰਾਂ ਨੂੰ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 09 ਮਈ 2024 - ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਜ਼ਿਲੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਘਰ ਘਰ ਦਸਤਕ ਮੁਹਿੰਮ ਤਹਿਤ ਤਹਿਸੀਲ ਬਲਾਚੌਰ ਦੇ ਪਿੰਡ ਸੜੋਆ ਵਿਖੇ ਮੀਟਿੰਗ ਕੀਤੀ ਗਈ।
ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਵੋਟ ਪ੍ਰਤਿਸ਼ਤਤਾ ਵਧਾਉਣ ਅਤੇ ਸੌ ਫਸਿਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਜ਼ਿਲੇ ਵਿਚ ਜਾਗਰੁਕ ਕਰਨ ਦੇ ਮੰਤਵ ਨਾਲ ਘਰ ਘਰ ਦਸਤਕ ਮੁਹਿੰਮ ਉਲੀਕੀ ਗਈ ਹੈ ਤਾਂ ਜੋ ਚੋਣਾਂ ਦਾ ਪਰਵ, ਦੇਸ਼ ਦਾ ਗਰਵ ਵਾਲੇ ਦਿਨ ਵੋਟਰ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਕੇ ਆਪਣੇ ਸੂਬੇ ਅਤੇ ਦੇਸ਼ ਦੇ ਵਿਕਾਸ ਲਈ ਯੋਗ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਣ।
ਉਹਨਾਂ ਪਿੰਡ ਸੜੋਆ ਦੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ ਸੱਤਰ ਪਾਰ” ਦੇ ਮਿਸ਼ਨ ਸੰਬੰਧੀ ਜਾਗਰੂਕ ਕੀਤਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਆ।ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਕਿਹਾ ਕਿ ਸਾਨੂੰ ਔਰਤਾਂ ਨੂੰ ਬਿਨ੍ਹਾਂ ਕਿਸੇ ਦਬਾਅ , ਡਰ ,ਲਾਲਚ ਜਾਤ-ਪਾਤ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਤੇ ਜਸਵੀਰ ਕੌਰ ਸੀ.ਡੀ.ਪੀ.ਓ. ਸੜੋਆ, ਸੁਪਰਵਾਈਜ਼ਰ ਕਸ਼ਮੀਰ ਕੌਰ, ਆਂਗਨਵਾੜੀ ਵਰਕਰ ਜਸਵਿੰਦਰ ਕੌਰ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ।