ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ
• ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਚ 17.5 ਲੱਖ ਦੇ ਕਰੀਬ ਵੋਟਰ
• ਚੋਣ ਸਬੰਧੀ ਸ਼ਿਕਾਇਤ ਨੰਬਰ 18001803469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ 1950 ‘ਤੇ ਦਰਜ ਕਰਵਾਉਣ
ਰੂਪਨਗਰ, 9 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਅੰਦਰ 9 ਵਿਧਾਨ ਸਭਾ ਹਲਕੇ ਆਉਂਦੇ ਹਨ ਜਿਸ ਵਿਚ 3 ਰੂਪਨਗਰ ਦੇ, 2 ਐਸ.ਏ.ਐਸ ਨਗਰ ਅਤੇ 3 ਸ਼ਹੀਦ ਭਗਤ ਸਿੰਘ ਨਗਰ ਦੇ ਅਤੇ 1 ਹੁਸ਼ਿਆਰਪੁਰ ਜ਼ਿਲ੍ਹੇ ਦਾ ਆਉਂਦਾ ਹੈ ਜਿਸ ਵਿਚ 17.5 ਲੱਖ ਦੇ ਕਰੀਬ ਵੋਟਰਾਂ ਦੀ ਗਿਣਤੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਾਡੀ ਕੋਸ਼ਿਸ ਹੈ ਕਿ ਇਸ ਵਾਰ ਵੋਟ ਪਾਉਣ ਤੋਂ ਕੋਈ ਵੀ ਵੋਟਰ ਵਾਂਝਾ ਨਾ ਰਹੇ, ਲੋਕ ਸਭਾ ਚੋਣਾਂ ਦੀ ਪੂਰੀ ਪ੍ਰੀਕਿਰਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਟੀਮਾਂ ਐਫ.ਐਸ.ਟੀ, ਬੀ.ਐਸ.ਟੀ., ਬੀਬੀਟੀ,ਐਸ.ਐਸ.ਟੀ. ਅਤੇ ਇੰਟਰਸਟੇਟ ਨਾਕੇ ਲਗਾ ਦਿੱਤੇ ਗਏ ਹਨ। ਪੁਲਿਸ ਪ੍ਰਸਾਸ਼ਨ ਵਲੋਂ ਪੂਰਾ ਯਤਨ ਕੀਤਾ ਜਾ ਰਿਹਾ ਹੈ ਕਿ ਚੋਣਾਂ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਕੋਈ ਘਟਨਾ ਨਾ ਕਰ ਸਕੇ, ਇਨ੍ਹਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਲਗਾਤਾਰ ਤਲਾਸ਼ੀ ਤੇ ਸਰਚ ਓਪਰੇਸ਼ਨ ਸਮੇਤ ਫਲੈਗ ਮਾਰਚ ਕੱਢੇ ਜੇ ਰਹੇ ਹਨ ਤਾਂ ਵੋਟਰਾਂ ਨੂੰ ਵੋਟ ਪਾਉਣ ਲਈ ਸਾਂਤੀ ਪੂਰਵਕ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਹੈਲਪਲਾਈਨ ਲਈ 24 ਘੰਟੇ ਲਗਾਤਾਰ ਸੀ-ਵਿਜ਼ਿਲ ਟੀਮਾਂ ਗਤੀਸ਼ੀਲ ਹਨ, ਕੋਈ ਵੀ ਨਾਗਰਿਕ ਇਸ ਐਪ ਦੀ ਵਰਤੋਂ ਕਰ ਕੇ ਚੋਣ ਜ਼ਾਬਤੇ ਦੀ ਉਲਘੰਣਾ ਸਬੰਧੀ ਸ਼ਿਕਾਇਤ ਕਰ ਸਕਦਾ ਹੈ, ਜਿਸ ਦਾ 100 ਮਿੰਟ ਦੇ ਅੰਦਰ-ਅੰਦਰ ਹੱਲ ਕਰ ਰਹੀ ਹੈ। ਇਸ ਤੋਂ ਇਲਾਵਾ ਟੋਲ ਫਰੀ ਨੰਬਰ 18001803469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੀ-ਵਿਜਲ ਐਪ ਤਹਿਤ 24 ਘੰਟੇ 9 ਫਲਾਇੰਗ ਸੁਕਾਇਡ ਟੀਮ ਵਹੀਕਲ ਜ਼ਿਲ੍ਹਾ ਰੂਪਨਗਰ ਵਿਚ ਸਰਗਰਮ ਹਨ ਜੋ ਜ਼ਿਲ੍ਹਾ ਰੂਪਨਗਰ ਵਿਚ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਤੁਰੰਤ ਮੌਕੇ ਉਤੇ ਪਹੁੰਚਦੀਆਂ ਹਨ ਜਿਸ ਦਾ ਨਿਪਟਾਰਾਂ ਕਰਕੇ ਸਬੰਧਿਤ ਏ.ਆਰ.ਓ (ਅਸਿਸਟੈਂਟ ਰਿਟਰਨਿੰਗ ਅਫਸਰ) ਨੂੰ ਰਿਪੋਰਟ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਹਲਕਿਆਂ ਦੇ ਸਕੂਲਾਂ, ਕਾਲਜਾਂ, ਇੰਸਟੀਚਿਉਟਾਂ ਅਤੇ ਹੋਰ ਵੱਖ-ਵੱਖ ਸੰਸਥਾਵਾਂ ਵਿਚ ਸਵੀਪ ਐਕਟੀਵਿਟੀਆਂ ਕਰਵਆਈਆਂ ਜਾ ਰਹੀਆਂ ਹਨ ਜਿਸ ਵਿਚ ਨਵੇਂ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਬਿਨਾਂ ਕਿਸੇ ਧਰਮ, ਜਾਤ-ਪਾਤ ਅਤੇ ਡਰ ਤੋਂ ਉਪਰ ਉੱਠ ਕੇ ਆਪਣੀ ਸੋਚ ਦੇ ਆਧਾਰ ਉਤੇ ਤਰਕ ਕਰਕੇ ਵੋਟ ਪਾਉਣ ਸਬੰਧੀ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਸਵੀਪ ਐਕਟੀਵਿਟੀਆਂ ਤਹਿਤ ਹੋਰ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਸਪੈਸ਼ਲ ਸੀਨੀਅਰ ਸਿਟੀਜਨਾਂ ਵੋਟਰਾਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਅਤੇ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਦਿਵਿਆਂਗਜਣ ਬੱਚਿਆਂ ਵਲੋਂ ਵੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤਕ ਹੋ ਸਕੇਗੀ। ਵੋਟਿੰਗ 1 ਜੂਨ 2024 ਨੂੰ ਹੋਵੇਗੀ ਅਤੇ ਗਿਣਤੀ 4 ਜੂਨ 2024 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੈ ਜਿਸ ਉਪਰੰਤ 15 ਮਈ ਤੋਂ ਸਕਰੂਟਨੀ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਭਰਨ ਵਾਲਾ ਕੋਈ ਵੀ ਉਮੀਦਵਾਰ ਸ਼ਾਮ 3 ਵਜੇ ਤੱਕ ਆਪਣਾ ਨਾਮ ਵਾਪਸ ਲੈ ਸਕਦਾ ਹੈ।