ਵੱਡੀ ਖ਼ਬਰ: ਅੰਮ੍ਰਿਤਪਾਲ ਦੀ ਅਰਜ਼ੀ ਹਾਈਕੋਰਟ ਵੱਲੋਂ ਪ੍ਰਵਾਨ ਨਹੀਂ, ਜੇਲ੍ਹ ਤੋਂ ਹੀ ਭਰਨਗੇ ਨਾਮਜ਼ਦਗੀ ਪੱਤਰ
ਚੰਡੀਗੜ੍ਹ, 10 ਮਈ 2024- ਪੰਜਾਬ ਹਰਿਆਣਾ ਹਾਈਕੋਰਟ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਅਰਜ਼ੀ ਨੂੰ ਨਾ ਪ੍ਰਵਾਨ ਕਰਦਿਆਂ ਹੋਇਆ, ਉਨ੍ਹਾਂ ਨੂੰ ਜੇਲ੍ਹ ਤੋਂ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਫ਼ੈਸਲਾ ਸੁਣਾਇਆ ਹੈ। ਦੱਸ ਦਈਏ ਕਿ, ਅੰਮ੍ਰਿਤਪਾਲ ਤੇ ਉਹਦੇ ਸਾਥੀ ਇਸ ਵੇਲੇ ਐਨਐਸਏ ਕੇਸ ਤਹਿਤ ਡਿਬਰੂਗੜ੍ਹ ਜੇਲ੍ਹ ਦੇ ਅੰਦਰ ਬੰਦ ਹਨ। ਹਾਈਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ, ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰੀਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ ਅਤੇ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।