ਲੋਕ ਸਭਾ ਚੋਣਾਂ : ਉਮੀਦਵਾਰਾਂ ਨੇ ਤੋੜਿਆ ਰਿਕਾਰਡ; ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 17 ਮਈ 2024 : ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7ਵੇਂ ਪੜਾਅ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 14 ਮਈ ਤੱਕ ਦਾਖ਼ਲ ਕੀਤੀਆਂ ਜਾਣੀਆਂ ਸਨ। 14 ਮਈ ਤੱਕ 466 ਉਮੀਦਵਾਰਾਂ ਨੇ 598 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। 15-16 ਮਈ ਨੂੰ ਹੋਈ ਪੜਤਾਲ ਦੌਰਾਨ ਕੁੱਲ 111 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਅਤੇ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।
ਦਰਅਸਲ ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ 'ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਇਸ ਦੇ ਨਾਲ ਹੀ ਅੱਜ ਨਾਮ ਵਾਪਸ ਲੈਣ ਦਾ ਆਖਰੀ ਦਿਨ ਹੈ, ਜਿਸ ਤੋਂ ਬਾਅਦ ਵੱਡੀਆਂ ਪਾਰਟੀਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।