18 ਤੋਂ 20 ਮਈ ਤੱਕ ਦਿੱਲੀ, ਪੰਜਾਬ ਅਤੇ ਹਰਿਆਣੇ ਵਿੱਚ ਅਤਿ ਦੀ ਗਰਮੀ ਪੈਣ ਦੀ ਚਿਤਾਵਨੀ ਜਾਰੀ
ਨਵੀਂ ਦਿੱਲੀ, 17 ਮਈ 2024 : ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ 18 ਤੋਂ 20 ਮਈ ਤੱਕ ਦਿੱਲੀ, ਪੰਜਾਬ ਅਤੇ ਹਰਿਆਣੇ ਵਿੱਚ ਵੀ ਗਰਮੀ ਦੀ ਚਿਤਾਵਨੀ ਜਾਰੀ ਹੈ। ਗਰਮੀ ਦੀ ਲਹਿਰ ਉੱਤਰ ਭਾਰਤ ਦੇ ਹੋਰ ਹਿਸੋਂ ਅਤੇ ਬਿਹਾਰ ਤੱਕ ਵਧਣ ਦੀ ਉਮੀਦ ਹੈ।
ਅਗਲੇ ਪੰਜ ਦਿਨਾਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ।
ਆਈਐਮਡੀ ਨੇ 18, 19 ਅਤੇ 20 ਮਈ ਨੂੰ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਲਈ “ਔਰੇਂਜ ਅਲਰਟ” ਜਾਰੀ ਕੀਤਾ ਹੈ।