← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ 13 ਮਾਰਚ 2018 :
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਟਕੋਣ ਵੱਲੋਂ ਬੇਰੁਜ਼ਗਾਰ ਲੜਕੀਆਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪਿੰਡ ਮੌਜਮ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿਖੇ 14 ਮਾਰਚ ਨੂੰ ਕਰਵਾਏ ਜਾ ਰਹੇ ਇਕ ਸਮਾਰੋਹ ਦੌਰਾਨ 77 ਸਿਖਲਾਈ ਪ੍ਰਾਪਤ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਸਿਲਾਈ ਮਸ਼ੀਨਾ ਭੇਟ ਕੀਤੀਆਂ ਜਾਣਗੀਆਂ। ਇਹ ਸਿਲਾਈ ਮਸ਼ੀਨਾਂ ਯੂ.ਐਸ.ਏ. ਦੇ ਇਕ ਐਨ.ਆਰ.ਆਈ. ਪਰਿਵਾਰ ਦੇ ਮੈਂਬਰ ਮੈਡਮ ਗੀਤੂ ਵੱਲੋਂ ਆਪਣੇ ਸਤਿਕਾਰਯੋਗ ਦਾਦੀ ਸ਼ੀਲਾ ਬਾਘਲਾ ਦੀ ਯਾਦ ਵਿੱਚ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਨਿਟਕੋਣ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਕਵਿਤਾ ਨੇ ਦਿੱਤੀ। > ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਿਟਕੋਣ ਦੇ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇੰਨ੍ਹਾਂ ਸਿਲਾਈ-ਕਢਾਈ ਦੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਵਿੱਚ ਪਿਡ ਕਾਵਾਂ ਵਾਲੀ ਅਤੇ ਮੌਜਮ ਦੀਆਂ ਲੜਕੀਆਂ ਸ਼ਾਮਿਲ ਹਨ। ਇਨ੍ਹਾਂ ਲੜਕੀਆਂ ਨੂੰ ਨਿਟਕੋਣ ਵੱਲੋਂ ਤਿੰਨ-ਤਿੰਨ ਮਹੀਨੇ ਦੀ ਮੁਫਤ ਟੇ੍ਰਨਿੰਗ ਮੈਡਮ ਨੀਤਾ ਰਾਣੀ ਅਤੇ ਮੈਡਮ ਰਕੇਸ਼ ਰਾਣੀ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਨਿਟਕੋਣ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਪ੍ਰਾਪਤ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰ ਟ੍ਰੇਨਿੰਗ ਪ੍ਰਾਪਤ ਕਰਕੇ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ ਅਤੇ ਆਪਣੇ ਪੈਰਾਂ ਸਿਰ ਖੜੇ ਹੋਣ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਰਕਾਰ ਵੱਲੋ ਸਵੈ-ਰੁਜ਼ਗਾਰ ਚਲਾਉਣ ਲਈ ਲੋਨ ਦੀ ਸੁਵਿਧਾ ਵੀ ਮਹੁੱਈਆ ਕਰਵਾਈ ਜਾ ਰਹੀ ਹੈ।
Total Responses : 934