ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਦੀ ਟੀਮ ਵੱਲੋਂ 8000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਪਟਵਾਰੀ ਰਜੇਸ਼ ਕੁਮਾਰ ਪੁਲਿਸ ਪਾਰਟੀ ਦੇ ਨਾਲ
ਫ਼ਤਹਿਗੜ੍ਹ ਸਾਹਿਬ, 13 ਮਾਰਚ 2018 : ਵਿਜੀਲੈਂਸ ਬਿਓਰੋ ਰੇਂਜ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਪਰਮੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਯੁਨਿਟ ਫ਼ਤਹਿਗੜ੍ਹ ਸਾਹਿਬ ਵੱਲੋਂ ਇਸਪੈਕਟਰ ਪਰਮੰਦਰ ਸਿੰਘ ਦੀ ਅਗਵਾਈ ਹੇਠ ਟਰੈਪ ਲਗਾ ਕੇ ਰਾਜੇਸ਼ ਕੁਮਾਰ ਪਟਵਾਰੀ ਹਲਕਾ ਧੀਰਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ 8000/-ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਸ਼੍ਰੀ ਵਿਰਕ ਨੇ ਦੱਸਿਆ ਕਿ ਸਰਬਜੀਤ ਸਿੰਘ ਪੱਤਰ ਮੇਹਰ ਸਿੰਘ ਵਾਸੀ ਮਾਨਗੜ੍ਹ ਤਹਿਸੀਲ ਅਮਲੋਹ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਪਿੰਡ ਧੀਰਪੁਰ ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਜਮੀਨ ਦਾ ਇਤਕਾਲ ਦਰਜ਼ ਕਰਨ ਬਦਲੇ ਪਟਵਾਰੀ ਰਮੇਸ਼ ਕੁਮਾਰ ਉਸ ਪਾਸੋਂ ਜਿ;਼ਵਤ ਦਪ ਮੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਸ ਦੇ ਬਿਆਨ ਦੇ ਆਧਾਰ ਤੇ ਮੁਕੱਦਮਾ ਨੰ: 6 ਮਿਤੀ 13-6-2018 ਨੂੰ ਧਾਰਾ 7, 13 (2) 88 ਪੀ.ਸੀ. ਐਕਟ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਦਰਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਗਵਾਹਾਂ ਕਰਮਜੀਤ ਸਿੰਘ ਸਹਾਇਕ ਖੁਰਕ ਸਪਲਾਈ ਅਫਸਰ ਬਸੀ ਪਠਾਣਾ ਤੇ ਉਪ ਮੰਡਲ ਭੂਮੀ ਰੱਖਿਆ ਅਫਸਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਦਲਬੀਰ ਸਿੰਘ ਦੀ ਹਾਜਰੀ ਵਿੱਚ ਟਰੈਪ ਲਗਾ ਕੇ ਕਥਿਤ ਦੋਸ਼ੀ ਰਮੇਸ਼ ਕੁਮਾਰ ਨੂੰ ਸ਼ਿਕਾਇਤ ਕਰਤਾ ਸਰਬਜੀਤ ਸਿੰਘ ਪਾਸੋਂ 8000/-ਰੁਪਏ ਰਿਸ਼ਵਤ ਲੈਂਦੇ ਹੋਏ ਪਟਵਾਰ ਖਾਨਾ ਅੱਤੇਵਾਲੀ ਦੇ ਬਾਹਰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਮੌਕੇ ਵਿਜੀਲੈਂਸ ਦੀ ਟੀਮ ਵਿੱਚ ਏ.ਐਸ.ਆਈ. ਬਲਜਿੰਦਰ ਸਿੰਘ, ਏ.ਐਸ.ਆਈ. ਦਲਵਿੰਦਰ ਸਿੰਘ, ਏ.ਐਸ.ਆਈ. ਗਗਨਦੀਪ ਕੌਰ, ਹੈਡ ਕਾਂਸਟੇਬਲ ਇੰਦਰਜੀਤ ਸਿੰਘ ਤੇ ਪੰਜਾਬ ਹੋਮ ਗਾਰਡ ਦਾ ਜਵਾਨ ਅਵਤਾਰ ਸਿੰਘ ਸ਼ਾਮਲ ਸੀ।ਸ਼੍ਰੀ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰਿਸ਼ਵਤਖੋਰਾਂ ਨੂੰ ਫੜਾਉਣ ਲਈ ਇਸੇ ਤਰ੍ਹਾਂ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਵਿਰੁੱਧ ਲੋਕ ਪੰਜਾਬ ਵਿਜੀਲੈਂਸ ਬਿਊਰੋ ਦੇ ਹੈਲਪ ਲਾਈਨ ਨੰਬਰ 1800-1800-1000 ਤੇ ਵੀ ਸੰਪਰਕ ਕਰ ਸਕਦੇ ਹਨ।