ਜੀ.ਐਸ.ਪੰਨੂ
ਪਟਿਆਲਾ, 9 ਅਗਸਤ 2018 - ਅਕਾਲ ਤਖਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਅੱਜ ਸਨੌਰ 'ਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨਾਂ ਦਾ ਹਾਲ ਜਾਣਨ ਰਜਿੰਦਰਾ ਹਸਪਤਾਲ ਪੁੱਜੇ। ਉਨ੍ਹਾਂ ਦੇ ਨਾਲ ਸਿੱਖ ਸੰਸਥਾ ਦੁਆਰਾ ਮਦਦ ਲਈ ੫੦ ਹਜ਼ਾਰ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੀ ਸਰਕਾਰ ਵਿਚ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਵਾਪਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦ ਹੀ ਉਨ੍ਹਾਂ ਨੁੰ ਇਸ ਮਾਮਲੇ ਬਾਬਤ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਲੜਕਿਆਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿਚ ਐਸਜੀਪੀਸੀ ਪ੍ਰਧਾਨ ਫੈਸਲਾ ਲੈਣਗੇ।
ਉਥੇ ਹੀ ਗਿਆਨੀ ਗੁਰਬਚਨ ਸਿੰਘ ਵੱਲੋਂ ਅਮਰੀਕਾ 'ਚ ਹੋਏ ਸਿੱਖ ਹਮਲੇ ਦੀ ਨਿੰਦਾ ਕੀਤੀ ਹੈ ਤੇ ਕਿਹਾ ਕਿ ਸਿੱਖ ਕੌਮ ਨੂੰ ਇਕਜੁਟ ਹੋ ਕੇ ਅਜਿਹੀਆਂ ਤਾਕਤਾਂ ਦਾ ਵਿਰੋਧ ਕਰਨਾ ਚਾਹੀਦਾ ਹੈ।