ਬਠਿੰਡਾ 09 ਅਗਸਤ 2018: ਜ਼ਿਲੇ ਅੰਦਰ 1 ਤੋਂ 31 ਅਗਸਤ ਤੱਕ ਹੋ ਰਹੇ ਪੇਂਡੂ ਸਫ਼ਾਈ ਸਰਵੇਖਣ ਵਿੱਚ ਜ਼ਿਲੇ ਦੀਆਂ ਸਮੂਹ ਰੈਡ ਰਿਬਨ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ ਅਹੁੱਦੇਦਾਰਾਂ ਨਾਲ ਇੱਕ ਵਿਸ਼ੇਸ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਵਿਕਾਸ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ। ਜਿਸ ਵਿੱਚ ਰੈਡ ਰਿਬਨ ਕਲੱਬਾਂ ਦੇ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾਂ ਇਕਾਈਆਂ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਯੂਵਕ ਕਲੱਬਾਂ ਦੇ ਅਹੁੱਦੇਦਾਰਾਂ ਨੇ ਭਾਗ ਲਿਆ। ਇਹਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਅਪਣਾਏ ਗਏ ਪਿੰਡਾਂ/ਬਸਤੀਆਂ ਵਿੱਚ ਕੀਤੇ ਗਏ ਸਮਾਜ ਸੇਵੀ ਕੰਮਾ ਸਬੰਧੀ ਜਾਣਕਾਰੀ ਦਿੱਤੀ ਅਤੇ ਪਲਾਂਟੇਸ਼ਨ ਅਤੇ ਸਫ਼ਾਈ ਮੁਹਿੰਮ ਵਿੱਚ ਜ਼ਿਲੇ ਦੀ ਕਾਰਗੁਜਾਰੀ ਦੀ ਰਿਪੋਰਟ ਪੇਸ਼ ਕੀਤੀ ਗਈ ।
ਇਸ ਮੌਕੇ ਕੌਮੀ ਸੇਵਾ ਯੋਜਨਾਂ ਦੇ ਇੱਕ ਰੋਜ਼ਾ ਕੈਂਪ ਇਸ ਹਫ਼ਤੇ ਵਿੱਚ ਲਗਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ, ਯੁਵਕ ਸੇਵਾਵਾਂ, ਬਠਿੰਡਾ ਕੁਲਵਿੰਦਰ ਸਿੰਘ ਸਹਾਇਕ ਨੇ ਦੱਸਿਆ ਕਿ ਸਾਨੂੰ ਜਿਲੇ ਅੰਦਰ ਪੂਰੇ ਲਗਨ ਨਾਲ ਇਸ ਮੁਹਿੰਮ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਆਪਣੇ ਪਿੰਡ ਨੂੰ ਸਾਫ਼ ਸੁਥਰਾ ਅਤੇ ਇਨਾਮ ਜੇਤੂ ਬਨਾਉਣ ਲਈ ਇੱਕ ਜੁਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨਾਂ ਵੱਲੋਂ ਜੇਤੂਆਂ ਨੂੰ ਨਕਦ ਇਨਾਮ ਦੇਣ ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ ਅਮਨਦੀਪ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀ ਗਈ ਐਪ ਨੂੰ ਡਾਉਨਲੋਡ ਕਰਨ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੰੰਿਦਆ ਦੱਸਿਆ ਕਿ ਇਸ ਨਾਲ ਸਾਡੇ ਦੁਆਰਾ ਕੀਤੇ ਗਏ ਕੰਮ ਦੀ ਨਾਲੋ ਨਾਲ ਪ੍ਰਗਤੀ ਰਿਪੋਰਟ ਉਪਰ ਤੱਕ ਪਹੁੰਚਦੀ ਰਹਿੰਦੀ ਹੈ। ਜੋ ਕਿ ਸਵੱਛਤਾ ਚਂੈਪੀਅਨ ਅਤੇ ਵਲੰਟੀਅਰਜ਼ ਨੂੰ ਇਨਾਮ ਪ੍ਰਾਪਤ ਕਰਨ ਵਿੱਚ ਮੱਦਦਗਾਰ ਸਾਬਤ ਹੁੰਦੀ ਹੈ। ਇਸ ਮੌਕੇ ਕੌਮੀ ਸੇਵਾ ਯੋਜਨਾ ਦੀ ਗੋਲਡਨ ਜੁਬਲੀ ਸਬੰਧੀ ਕੀਤੇ ਜਾਣ ਵਾਲੇ ਜ਼ਿਲਾ ਪੱਧਰੀ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਹਿੰਮਤਪੁਰਾ ਕਲੱਬ ਵਲੋਂ ਪਾਰਕ ਦੀ ਉਸਾਰੀ ਅਤੇ ਪਿੰਡ ਵਿੱਚ ਕੂੜਾਦਾਨ ਰੱਖਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਭਾਈ ਬਖਤੌਰ ਕਲੱਬ ਵਲੋਂ ਆਪਣੇ ਯਤਨਾ ਨਾਲ ਟ੍ਰੀ-ਗਾਰਡ ਬਣਾਕੇ ਰੁੱਖਾਂ ਨੂੰ ਸੰਭਾਲਣ ਲਈ ਯਤਨ ਕੀਤੇ ਜਾ ਰਹੇ ਹਨ। ਮੌੜ ਖੁਰਦ ਅਤੇ ਮਾਨਵਾਲਾ ਕਲੱਬ ਵਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦੇ ਨਾਲ-ਨਾਲ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਸੁਰਿੰਦਰ ਸਿੰਘ ਮਾਨ, ਡਾ. ਰਜੇਸ, ਪ੍ਰਿੰਸੀਪਲ ਰਵਿੰਦਰ ਸਿੰਘ ਮਾਨ, ਸ਼੍ਰੀ ਰਾਜ ਕੁਮਾਰ ਭੋਖੜਾ, ਪ੍ਰੋ: ਅੰਗਰੇਜ ਸਿੰੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।