ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਚੇਅਰਮੈਨ ਹਰਵਿੰਦਰ ਹਰਪਾਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਨਾਲ ਹਨ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ।
ਪਟਿਆਲਾ, 18 ਅਗਸਤ 2018: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਪ੍ਰਿਯਤਾ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਵੀ ਬੜੀ ਤੇਜੀ ਨਾਲ ਵਧ ਰਹੀ ਹੈ। ਉਹ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਲਦ ਹੀ ਅਕਾਲੀ ਦਲ ਖੇਤਰੀ ਪਾਰਟੀ ਤੋਂ ਰਾਸ਼ਟਰੀ ਪਾਰਟੀ ਬਣਨ ਜਾ ਰਹੀ ਹੈ, ਜਿਸ ਦਾ ਮੁੱਢ ਪੀਪਲੀ ਰੈਲੀ ਤੋਂ ਬੰਨਿਆ ਜਾਵੇਗਾ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ ਵੱਖ ਸੂਬਿਆਂ ਦੇ ਕੋਆਰਡੀਨੇਟਰ ਲਗਾ ਇਸ ਦੀ ਸੁਰੂਆਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਿਧਾਂਤਕ ਪਾਰਟੀ ਹੈ ਅਤੇ ਹੁਣ ਪੰਜਾਬ ਦੇ ਤੋਂ ਬਾਹਰਲੇ ਸੂਬਿਆਂ ਦੇ ਲੋਕ ਵੀ ਇਸ ਨਾਲ ਜੁੜਨਾ ਚਾਹੁੰਦੇ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਚਿਹਰੇ ਤੋਂ ਮਖੋਟ ਉਤਰ ਚੁੱਕਿਆ ਹੈ ਅਤੇ ਦੇਸ ਦੇ ਲੋਕ ਕਾਂਗਰਸ ਨੂੰ ਮੁੰਹ ਨਹੀਂ ਲਗਾਉਣਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਜਿਸ ਤਰ•ਾਂ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ 'ਤੇ ਕਬਜਾ ਕੀਤਾ, ਉਸ ਬਾਰੇ ਵੀ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਚੁੱÎਕਿਆ ਹੈ। ਕਿਉਂਕਿ ਕਾਂਗਰਸ ਵੱਲੋਂ ਇੱਕ ਵੀ ਵਾਆਦਾ ਪੁਰਾ ਕਰਨਾ ਤਾਂ ਦੂਰ ਦੀ ਗੱਲ ਹੈ, ਕਾਂਗਰਸ ਅਜੇ ਵਾਦਿਆਂ ਨੂੰ ਪੁਰਾ ਕਰਨ ਵੱਲ ਤੁਰੀ ਵੀ ਨਹੀਂ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਕਿਸਾਨ, ਮਜਦੂਰ, ਨੌਜਵਾਨ, ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਜਵਾਬ ਮੰਗ ਰਹੇ ਹਨ ਕਿ ਘਰ ਘਰ ਨੌਕਰੀ, ਨੋਜਵਾਨਾ ਨੂੰ ਸਮਾਰਟ ਫੋਨ, ਕਿਸਾਨਾ ਦੀ ਕਰਜ਼ਾ ਮੁਕਤੀ ਦੇ ਵਾਅਦੇ ਕਿਥੇ ਗਏ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਹਰਦੇਵ ਸਿੰਘ ਹਰਪਾਲਪੁਰ, ਹਰਫੂਲ ਸਿੰਘ ਬੋਸਰ, ਜਸਬੀਰ ਸਿੰਘ ਬਘੌਰਾ ਅਤੇ ਪਰਮਨੂਰ ਸਿੰਘ ਹਰਪਾਲਪੁਰ ਵੀ ਹਾਜ਼ਰ ਸਨ।