ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਮੀਟਿੰਗ ਦੀ ਪ੍ਰਧਾਨਗੀ ਕਰਕੇ ਹੋਏ
ਪਟਿਆਲਾ, 27 ਅਗਸਤ 2018 (ਜੀ ਐੱਸ ਪੰਨੂ): ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੌਰ ਕਮੇਟੀ ਦੇ ਮੈਂਬਰ,ਸਾਬਕਾ ਕੈਬਨਿਟ ਮੰਤਰੀ ਅਤੇ ਜਿਲਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਕੇ ਸਿੰਘ ਤੇ ਅਮਰੀਕਾ ਵਿਚ ਹਮਲਾ ਪਾਕਿਸਤਾਨ ਦੀ ਏਜੰਸ਼ੀ ਆਈ ਐਸ ਆਈ ਨੇ ਕਰਵਾਇਆ ਹੈ ਤੇ ਅਕਾਲੀ ਦਲ ਅਜਿਹੇ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਵੇਗਾ। ਰੱਖੜਾ ਜਿਲਾ ਪਟਿਆਲਾ ਦੀ ਬਣਾਈ ਗਈ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਕਰ ਰਹੇ ਸਨ ਤੇ ਇਸ ਮੀਟਿੰਗ ਵਿਚ ਨਿੰਦਾ ਮਤਾ ਵੀ ਪਾਸ ਕੀਤਾ ਗਿਆ ।
ਰੱਖੜਾ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਕਰਜਾ ਮਾਫੀ ਦੇ ਮੁੱਦੇ ਤੋ ਕੋਝਾ ਮਜਾਕ ਕੀਤਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਕੁਝ ਪੂਰੀ ਤਰਾਂ ਸਮਝ ਆ ਚੁੱਕੀ ਹੈ ਕਿ ਰਾਜੇ ਮਹਾਰਾਜੇ ਕਦੇ ਵੀ ਆਪ ਲੋਕਾਂ ਦੇ ਹਿਤੈਸੀ ਨਹੀ ਹੋ ਸਕਦੇ । ਰੱਖੜਾ ਨੇ ਅਮਰਿੰਦਰ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਘਟੀਆ ਸਰਕਾਰ ਗਰਦਾਨਦਿਆਂ ਆਖਿਆ ਹੈ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਝੂਠੇ ਵਾਅਦਿਆਂ ਦਾ ਅੰਬਾਰ ਲਗਾ ਕੇ ਭਾਵੇ ਕਾਂਗਰਸ ਸਰਕਾਰ ਤਾਂ ਬਣਾ ਗਈ ਪਰ ਹੁਣ ਇਸ ਸਰਕਾਰ ਵਿਚ ਕੋਈ ਵੀ ਸੁਖੀ ਨਹੀ ਹੈ ।
ਰੱਖੜਾ ਨੇ ਕਿਹਾ ਕਿ ਖਜਾਨਾ ਖਾਲੀ ਹੋਣ ਦਾ ਬਹਾਨਾ ਸਦਾ ਨਹੀ ਚੱਲ ਸਕਦਾ ਲੋਕ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ। ਸਰਦਾਰ ਰੱਖੜਾ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਕਦੇ ਵੀ ਖਜਾਨਾਂ ਖਾਲੀ ਨਹੀ ਹੋਣ ਦਿਤਾ ਪਰ ਕਾਂਗਰਸ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਦੀ ਥਾਂ ਖਜਾਨਾ ਖਾਲੀ ਹੋਣ ਦੀ ਰੱਟ ਲਗਾ ਰਹੀ ਹੈ । ਉਹਨਾਂ ਕਿਹਾ ਕਿ ਅਸਲ ਵਿਚ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਤੇ ਗੁੰਮਰਾਹ ਕਰਦੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਝੂਠੇ ਲੋਕਾਂ ਨੂੰ ਸਿਰਫ ਇਕ ਵਾਰ ਮੋਕਾ ਦਿੰਦੇ ਹਨ ਤੇ ਮੁੜ ਕੇ ਘਰੇ ਬੈਠਾ ਦਿੰਦੇ ਹਨ । ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲੋਕਾਂ ਦੇ ਹਿੱਤਾਂ ਤੇ ਡਟ ਕੇ ਪਹਿਰਾ ਦੇਵੇਗਾ ਤੇ ਲੋਕਾਂ ਦੇ ਵਾਅਦੇ ਪੂਰੇ ਕਰਾਉਣ ਲਈ ਡਟ ਕੇ ਲੜਾਈ ਲੜੇਗਾ । ਇਸ ਮੋਕੇ ਹਰਪਾਲ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ (ਸਾਬਕਾ ਵਿਧਾਇਕ), ਬੀਬੀ ਵਨਿੰਦਰ ਕੌਰ ਲੂੰਬਾ ਸ਼ਤਰਾਣਾ (ਸਾਬਕਾ ਵਿਧਾਇਕ), ਕਬੀਰ ਦਾਸ ਨਾਭਾ, ਸਤਵੀਰ ਸਿੰਘ ਖੱਟੜਾ ਪਟਿਆਲਾ ਦਿਹਾਤੀ, ਨਰਦੇਵ ਸਿੰਘ ਆਕੜੀ ਸਕੱਤਰ ਜਨਰਲ ,ਰਣਧੀਰ ਸਿੰਘ ਰੱਖੜਾ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ,ਵਿਸ਼ਨੂੰ ਸ਼ਰਮਾ ਸਾਬਕਾ ਚੈਅਰਮੈਨ,ਨਿਰਮਲ ਸਿੰਘ ਹਰਿਆਉ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਸਰੁਜੀਤ ਸਿੰਘ ਸ਼੍ਰੋ.ਗੁ.ਪ੍ਰ.ਕਮੇਟੀ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਲਾਭ ਸਿੰਘ ਦੇਵੀਨਗਰ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਮਹਿੰਦਰ ਸਿੰਗ ਲਾਲਵਾ ਸਾਬਕਾ ਚੇਅਰਮੈਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ , ਜਗਜੀਤ ਸਿੰਘ ਕੋਹਲੀ ਓ ਐਸ ਡੀ ਵਿਧਾਇਕ ਚੰਦੂਮਾਜਰਾ ਵੀ ਹਾਜਰ ਸਨ ।