ਪਟਿਆਲਾ, 11 ਸਤੰਬਰ 2018 : ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ 9 ਪੰਚਾਇਤ ਸਮਿਤੀਆਂ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜਦਗੀਆਂ ਵਾਪਸ ਲੈਣ ਵਾਲੇ ਦਿਨ ਅੱਜ ਕੁਲ 301 ਉਮੀਦਵਾਰਾਂ ਨੇ ਆਪਣੀਆਂ ਨਾਮਜਦਗੀਆਂ ਵਾਪਸ ਲਈਆਂ ਹਨ। ਇਸ ਤਰ੍ਹਾਂ ਕੁਲ 472 ਉਮੀਦਵਾਰ ਮੈਦਾਨ 'ਚ ਰਹਿ ਗਏ ਹਨ ਤੇ ਇਨ੍ਹਾਂ ਨੂੰ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ।
ਇਹ ਜਾਣਕਾਰੀ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ 11 ਉਮੀਦਵਾਰ ਬਿਨ੍ਹਾਂ ਮੁਕਾਬਲਾ ਵੀ ਜੇਤੂ ਰਹੇ ਹਨ। ਇਨ੍ਹਾਂ 'ਚ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਬਲਾਕ ਸਮਿਤੀਆਂ 'ਚੋਂ 9 ਉਮੀਦਵਾਰ ਸ਼ਾਮਲ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਆਰ.ਟੀ.ਏ. ਸ. ਗੁਰਪ੍ਰੀਤ ਸਿੰਘ ਥਿੰਦ ਤੋਂ 40 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜਦਗੀਆਂ ਵਾਪਸ ਲੈਣ ਮਗਰੋਂ ਇਥੋਂ ਦੋ ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਹਨ ਅਤੇ 60 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਰਹਿ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਪੰਚਾਇਤ ਸਮਿਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀਮਤੀ ਜੀਵਨਜੋਤ ਕੌਰ ਕੋਲੋਂ ਅੱਜ 33 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਹਨ ਅਤੇ ਹੁਣ ਕੁਲ 52 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਰਹਿ ਗਏ ਹਨ ਤੇ ਇਥੋਂ 2 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਸਮਿਤੀ ਭੁੱਨਰਹੇੜੀ ਲਈ 35 ਉਮੀਦਵਾਰਾਂ ਨੇ ਆਪਣੇ ਨਾਮ ਰਿਟਰਨਿੰਗ ਅਧਿਕਾਰੀ ਸ੍ਰੀ ਅਮਿਤ ਬੈਂਬੀ ਕੋਲੋਂ ਵਾਪਸ ਲਏ ਹਨ ਤੇ ਇਥੇ ਹੁਣ 45 ਉਮੀਦਵਾਰ ਚੋਣ ਲੜਨਗੇ। ਜਦੋਂਕਿ ਬਲਾਕ ਸਮਿਤੀ ਸਨੌਰ ਤੋਂ ਆਰ.ਓ. ਸ੍ਰੀ ਨਮਨ ਮੜਕਨ ਤੋਂ 25 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਹਨ ਤੇ 43 ਉਮੀਦਵਾਰ ਬਾਕੀ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਚਾਇਤ ਸਮਿਤੀ ਰਾਜਪੁਰਾ ਲਈ ਆਰ.ਓ. ਕਮ ਐਸ.ਡੀ.ਐਮ. ਸ੍ਰੀ ਸ਼ਿਵ ਕੁਮਾਰ ਕੋਲੋਂ 16 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰਾਂ ਦੀ ਵਾਪਸੀ ਕਰਵਾਉਣ ਤੋਂ ਬਾਅਦ ਇਥੇ 44 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਸਮਿਤੀ ਘਨੌਰ ਤੋਂ ਆਰ.ਓ. ਸ੍ਰੀ ਮਨਪ੍ਰੀਤ ਸਿੰਘ ਦੂਆ ਤੋਂ 8 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਹਨ ਅਤੇ ਇਥੇ 31 ਉਮੀਦਵਾਰ ਮੈਦਾਨ 'ਚ ਹਨ ਜਦੋਂਕਿ 1 ਉਮੀਦਵਾਰ ਬਿਨ੍ਹਾਂ ਮੁਕਾਬਲਾ ਵੀ ਜੇਤੂ ਰਿਹਾ ਹੈ। ਜਦੋਂਕਿ ਬਲਾਕ ਸਮਿਤੀ ਸ਼ੰਭੂ ਲਈ ਆਰ.ਓ. ਕਾਰਜਕਾਰੀ ਇੰਜੀਨੀਅਰ ਸ੍ਰੀ ਚੰਦਰ ਮੋਹਨ ਸ਼ਰਮਾ ਤੋਂ 28 ਉਮੀਦਵਾਰਾਂ ਦੀਆਂ ਨਾਮਜਦਗੀਆਂ ਦੀ ਵਾਪਸੀ ਤੋਂ ਬਾਅਦ ਇਥੇ 39 ਉਮੀਦਵਾਰ ਬਾਕੀ ਹਨ।
ਇਸੇ ਤਰ੍ਹਾਂ ਬਲਾਕ ਸਮਿਤੀ ਨਾਭਾ ਲਈ ਆਰ.ਓ. ਕਮ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ ਕੋਲੋਂ 40 ਉਮੀਦਵਾਰਾਂ ਵੱਲੋਂ ਨਾਮਜਦਗੀਆਂ ਦੀ ਵਾਪਸੀ ਮਗਰੋਂ ਇਥੇ 65 ਉਮੀਦਵਾਰ ਚੋਣ ਲੜਨਗੇ ਜਦੋਂਕਿ ਇਥੋਂ ਇੱਕ ਉਮੀਦਵਾਰ ਬਿਨ੍ਹਾਂ ਮੁਕਾਬਲਾ ਵੀ ਜੇਤੂ ਰਿਹਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਚਾਇਤ ਸਮਿਤੀ ਸਮਾਣਾਂ ਲਈ ਆਰ.ਓ. ਸ੍ਰੀ ਅਰਵਿੰਦ ਕੁਮਾਰ ਤੋਂ 39 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਹਨ ਅਤੇ ਇਥੇ 44 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਹਨ ਜਤੋਂਕਿ 3 ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਹੇ ਹਨ।
ਇਸੇ ਤਰ੍ਹਾ ਪੰਚਾਇਤ ਸਮਿਤੀ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਤੋਂ 37 ਉਮੀਦਵਾਰਾਂ ਨੇ ਆਪਣੀਆਂ ਨਾਮਜਦਗੀਆਂ ਦੀ ਵਾਪਸੀ ਕਰਵਾਈ ਹੈ, ਇਸ ਤਰ੍ਹਾਂ ਇਥੋਂ ਹੁਣ 49 ਉਮੀਦਵਾਰ ਚੋਣ ਲੜ ਰਹੇ ਹਨ ਅਤੇ 2 ਉਮੀਦਵਾਰ ਬਿਨ੍ਹਾਂ ਮੁਕਾਬਲਾ ਵੀ ਜੇਤੂ ਰਹੇ ਹਨ।
ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਲਈ ਮਿਤੀ 19 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਮਿਤੀ 22 ਸਤੰਬਰ 2018 ਨੂੰ ਕੀਤਾ ਜਾਵੇਗਾ।