ਪਟਿਆਲਾ, 16 ਸਤੰਬਰ 2018: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਲਾਭ ਸਿੰਘ ਦੇਵੀਨਗਰ ਜੋ ਕਿ ਪਿਛਲੇ 6 ਮਹੀਨੇ ਤੋਂ ਬਿਮਾਰੀ ਨਾਲ ਪੀੜਤ ਸਨ, ਪ੍ਰਮਾਤਮਾ ਦੇ ਚਰਨਾ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਦੇਵੀਨਗਰ ਜ਼ਿਲ੍ਹਾ ਪਟਿਆਲਾ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ 'ਤੇ ਅੰਤਿਮ ਸਸਕਾਰ ਮੌਕੇ ਹੈਡ ਗ੍ਰੰਥੀ ਗੁਰਦੁਆਰਾ ਦੁਖਨਿਵਾਰਨ ਸਾਹਿਬ ਨੇ ਅਰਦਾਸ ਕੀਤੀ। ਇਸ ਮੌਕੇ 'ਤੇ ਐਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਸੱਭਰਵਾਲ, ਜਰਨੈਲ ਸਿੰਘ ਕਰਤਾਰਪੁਰ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾਂ ਦੀ ਅੰਤਿਮ ਅਰਦਾਸ 23 ਸਤੰਬਰ 2018 ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਵੇਗੀ। ਇਸ ਮੌਕੇ 'ਤੇ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਭਾਈ ਪ੍ਰਣਾਮ ਸਿੰਘ ਹੈਡਗ੍ਰੰਥੀ ਗੁਰਦੁਆਰਾ ਦੁਖਨਿਵਾਰਨ ਸਾਹਿਬ, ਭਾਈ ਅਵਤਾਰ ਸਿੰਘ ਹੈਡਗ੍ਰੰਥੀ ਬਹਾਦਰਗੜ੍ਹ, ਭਾਈ ਬਲਜੀਤ ਸਿੰਘ ਹੈਡ ਗ੍ਰੰਥੀ ਕਰਹਾਲੀ ਸਾਹਿਬ, ਪ੍ਰੋ. ਚਮਕੌਰ ਸਿੰਘ ਇੰਚਾਰਜ ਟੌਹੜਾ ਇੰਸਟੀਚਿਊਟ, ਬੀਬੀ ਰਮਨਦੀਪ ਕੌਰ, ਨਰਦੇਵ ਸਿੰਘ ਆਕੜੀ, ਗੁਰਦਿਆਲ ਸਿੰਘ, ਚੇਅਰਮੈਨ ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ ਸੁਪਰਵਾਇਜ਼ਰ ਤੋਂ ਇਲਾਵਾ ਹੋਰ ਸੰਗਤਾਂ ਇਸ ਅੰਤਿਮ ਅਰਦਾਸ ਵਿਚ ਸ਼ਾਮਲ ਹੋਈ।