ਪੰਜਾਬੀ ਯੂਨੀਵਰਸਟੀ ਦੇ ਵਿਦਿਆਰਥੀਆਂ ਦਾ ਅੰਦੋਲਨ ਖ਼ਤਮ , ਵੀ ਸੀ ਨਾਲ ਹੋਇਆ ਸਮਝੌਤਾ
ਜੀ ਐਸ ਪੰਨੂ
ਪਟਿਆਲਾ , 12 ਅਕਤੂਬਰ ,2018 : ਵੀ ਸੀ ਅਤੇ ਬਾਕੀ ਅਧਿਕਾਰੀਆਂ ਨਾਲ ਹੋਏ ਇੱਕ ਲਿਖਤੀ ਸਮਝੌਤੇ ਤੋਂ ਬਾਅਦ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਅੰਦੋਲਨਕਾਰੀ ਵਿਦਿਆਰਥੀਆਂ ਨੇ ਆਪਣਾ ਧਰਨਾ ਅਤੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਹੈ . ਵਿਦਿਆਰਥੀ ਜਥੇਬੰਦੀ ਡੀ ਐਸ ਓ ਤੇ ਬਾਕੀ ਅੰਦੋਲਨਕਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵੀ ਅਤੇ ਬਾਕੀ ਅਧਿਕਾਰੀਆਂ ਦੀ ਹੋਈ ਲੰਮੀ ਗੱਲਬਾਤ ਤੋਂ ਬਾਅਦ ਡੀਨ ਸਟੂਡੈਂਟਸ ਵੈਲਫੇਅਰ ਵੱਲੋਂ ਜਾਰੀ ਕੀਤੇ ਪ੍ਰੈੱਸ ਨੋਟ ਅਨੁਸਾਰ ਲੜਕੀਆਂ ਦੇ ਹੋਸਟਲ ਦੇ ਸਮੇਂ ਵਿਚ ਪਹਿਲਾਂ ਨਾਲੋਂ ਸਮੇਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਕੁਝ ਹੋ ਢਿੱਲ ਵੀ ਦਿੱਤੀ ਗਈ ਹੈ .
ਪ੍ਰੈੱਸ ਨੋਟ ਦੀ ਕਾਪੀ ਇਸ ਪ੍ਰਕਾਰ ਹੈ :