← ਪਿਛੇ ਪਰਤੋ
ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਿਤੀ 3 ਨਵੰਬਰ 2018 ਨੂੰ ਡਰਾਇੰਗ ਵਿਭਾਗ ਵੱਲ ਗਰੀਨ ਦੀਵਾਲੀ ਮਨਾਉਣ ਦੇ ਮਨੋਰਥ ਨਾਲ ਇੱਕ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲਾ ਅਕਾਲ ਅਕੈਡਮੀ ਦੇ ਮੁੱਖ ਅਧਿਆਪਕਾ ਸ੍ਰੀਮਤੀ ਗੁਰਜੀਤ ਕੌਰ ਦੀ ਸਰਪ੍ਰਸਤੀ ਹੇਠ ਡਰਾਇੰਗ ਵਿਭਾਗ ਦੇ ਅਧਿਆਪਕਾ ਮੈਡਮ ਜਸਵਿੰਦਰ ਕੌਰ ਦੀ ਦੇਖ-ਰੇਖ ਵਿਚ ਕਰਾਏ ਗਏ। ਇਸ ਮੁਕਾਬਲੇ ਚ ਬੱਚਿਆਂ ਨੇ ਸੁੰਦਰ ਚਿੱਤਰਕਾਰੀ ਤੇ ਸਲੋਗਨ ਤਿਆਰ ਕਰਕੇ ਆਪਣੀ ਕਲਾ ਨੂੰ ਪ੍ਰਦਰਸ਼ਿਤ ਕੀਤਾ।ਅੰਤ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਗੁਰਜੀਤ ਕੌਰ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਉਨ੍ਹਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ।
Total Responses : 936