ਅੰਮ੍ਰਿਤਸਰ, 15 ਨਵੰਬਰ 2018: ਬਾਲ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਲ ਰੋਡ ਵਿਖੇ ਬੱਚਿਆਂ ਵਿੱਚ ਕੇਕ ਕੱਟ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਗਿਆ।
ਇਸ ਮੌਕੇ ਸ੍ਰੀ ਸੋਨੀ ਨੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ ਪੰਡਿਤ ਨਹਿਰੂ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੇ ਸਾਲ ਹੀ ਇਸੇ ਦਿਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉਨ•ਾਂ ਦੱਸਿਆ ਕਿ ਸਾਰੇ ਐਲੀਮੈਂਟਰੀ ਸਕੂਲਾਂ ਨੁੰ ਸਮਾਰਟ ਕਲਾਸ ਰੂਮ ਬਣਾਇਆ ਜਾਵੇਗਾ ਅਤੇ ਸਕੂਲਾਂ ਵਿੱਚ ਛੋਟੇ ਬੱਚਿਆਂ ਨੂੰ ਸਿਖਿਆ ਦੇਣ ਲਈ ਪ੍ਰਾਜੈਕਟਰ ਲਗਾਏ ਜਾਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਕਰਾਰ ਦੀ ਮੁੱਖ ਤਰਜੀਹ ਛੋਟੇ ਬੱਚਿਆਂ ਨੂੰ ਸਿਖਿਆ ਦੇ ਕੇ ਇਨ•ਾਂ ਦਾ ਨੀਂਹ ਪੱਕੀ ਕਰਨੀ ਹੈ। ਉਨ•ਾਂ ਦੱਸਿਆ ਕਿ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿਖਿਆ ਦੇਣ ਦੀ ਲੋੜ ਹੈ ਤਾਂ ਜੋ ਬੱਚੇ ਅੱਗੇ ਜਾ ਕੇ ਆਪਣਾ ਭਵਿੱਖ ਸੁਧਾਰ ਸਕਣ।
ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸਿਖਿਆ ਦੇ ਗ੍ਰਾਫ ਵਿੱਚ ਭਾਰੀ ਕਮੀ ਆਈ ਸੀ, ਪ੍ਰੰਤੂ ਹੁਣ ਸਾਡਾ ਸਿਖਿਆ ਦਾ ਗ੍ਰਾਫ ਉਪਰ ਜਾ ਰਿਹਾ ਹੈ ਅਤੇ ਸਿਖਿਆ ਦੇ ਖੇਤਰ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜਾਉਣਾ ਚਾਹੀਦਾ ਹੈ ਤਾਂ ਜੋ ਇਸ ਵਾਰ ਨਤੀਜੇ ਵਧੀਆ ਆ ਸਕਣ।
ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਨੌਜਵਾਨ ਪ੍ਰਣ ਕਰ ਲੈਣ ਤਾਂ ਉਹ ਆਪਣੇ ਦੇਸ਼ ਅਤੇ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੇ ਹਨ। ਸ੍ਰੀ ਸੋਨੀ ਨੇ ਬੱਚਿਆਂ ਨੂੰ ਪੰਡਿਤ ਨਹਿਰੂ ਦੇ ਜਨਮ ਦਿਵਸ ਦੀ ਵਧਾਈ ਵੀ ਦਿਤੀ। ਸਿਖਿਆ ਮੰਤਰੀ ਵੱਲੋਂ ਬਾਲ ਦਿਵਸ ਮੌਕੇ ਮਾਲ ਰੋਡ ਸਕੂਲ ਦੀ ਬਾਸਕਿਟਬਾਲ ਟੀਮ ਨੂੰ ਪੰਜਾਬ ਵਿੱਚੋਂ ਪਹਿਲੇ ਸਥਾਨ ਤੇ ਆਉਣ ਤੇ ਗਿੱਧੇ ਵਿੱਚੋਂ ਆਪਣੇ ਜੋਨ ਵਿੱਚੋਂ ਪਹਿਲੇ ਨੰਬਰ ਤੇ ਆਉਣ ਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ।
ਇਸ ਉਪਰੰਤ ਸ੍ਰੀ ਓਮ ਪ੍ਰਕਾਸ਼ ਸੋਨੀ ਸਰਕਾਰੀ ਸਕੂਲ ਗੇਟ ਹਕੀਮਾਂ ਵਿਖੇ ਵੀ ਗਏ ਜਿਥੇ ਉਨ•ਾਂ ਵੱਲੋਂ ਕੇਕ ਕੱਟ ਕੇ ਪੰਡਿਤ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸਾਰੇ ਸਕੂਲਾਂ ਵੱਲੋਂ ਸਕੂਲਾਂ ਦੇ ਸੁਧਾਰ ਲਈ ਭੇਜੇ ਐਸਟੀਮੈਟਾਂ ਦੇ ਅਧਾਰ ਤੇ ਆਉਂਦੇ 6 ਮਹੀਨੇ ਦੇ ਅੰਦਰ ਅੰਦਰ ਪੀਣ ਵਾਲਾ ਪਾਣੀ, ਫਰਨੀਚਰ ਅਤੇ ਹੋਰ ਜੋ ਵੀ ਚੀਜਾਂ ਲੋੜੀਂਦੀਆਂ ਹਨ ਨੂੰ ਪੂਰਾ ਕਰ ਦਿੱਤਾ ਜਾਵੇਗਾ ਅਤੇ ਸਕੂਲਾਂ ਵਿੱਚ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰ ਸਲਵਿੰਦਰ ਸਿੰਘ ਸਮਰਾ ਜਿਲ•ਾ ਸਿਖਿਆ ਅਫਸਰ ਸਕੈਡਰੀ, ਮੈਡਮ ਸੁਨੀਤਾ ਕਿਰਨ ਜਿਲ•ਾ ਸਿਖਿਆ ਅਫਸਰ ਐਲੀਮੈਂਟਰੀ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਮੈਡਮ ਚੰਦਰਕਿਰਨ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਬੱਚੇ ਹਾਜਰ ਸਨ।