ਪੰਜਾਬ 'ਚ ਅਲਰਟ - ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ
ਚੰਡੀਗੜ੍ਹ, 15 ਨਵੰਬਰ 2018 - ਪੰਜਾਬ ਕਾਊਂਟਰ ਇੰਟੈਲੀਜੈਂਸ ਵੱਲੋਂ ਪੰਜਾਬ 'ਚ 6-7 ਅੱਤਵਾਦੀਆਂ ਦੇ ਲੁਕੇ ਹੋਣ ਦਾ ਖ਼ਦਸ਼ਾ ਹੈ। ਇਹ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਹ ਪੰਜਾਬ ਦੇ ਰਸਤੇ ਦਿੱਲੀ ਜਾਣ ਦੀ ਤਿਆਰੀ 'ਚ ਹਨ। ਕਾਊਂਟਰ ਇੰਟੈਲੀਜੈਂਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਤਾਰ ਪਠਾਨਕੋਟ 'ਚ ਹੋਈ ਇਨੋਵਾ ਕਾਰ ਲੁੱਟ ਨਾਲ ਵੀ ਜੁੜੇ ਹੋ ਸਕਦੇ ਹਨ। ਸੁਰੱਖਿਆ ਏਜੰਸੀਆਂ ਵੱਲੋਂ ਫ਼ਿਰੋਜ਼ਪੁਰ ਦਾ ਸਰਹੱਦੀ ਇਲਾਕਾ ਸੀਲ ਕਰ ਦਿੱਤਾ ਹੈ।
ਕਾਉਂਟਰ ਇੰਟੈਲੀਜੈਂਸ ਵੱਲੋਂ ਜਾਰੀ ਕੀਤੇ ਅ਼ਰਟ ਦੀ ਕਾਪੀ :-