84 ਸਿੱਖ ਕਤਲੇਆਮ - ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ, 15 ਨਵੰਬਰ 2018- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 84 ਸਿੱਖ ਕਤਲੇਆਮ ਦੇ ਦਿੱਲੀ ਮਹੀਪਾਲਪੁਰ ਕੇਸ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਹੁਣ ਸਜ਼ਾ ਦਾ ਐਲਾਨ 20 ਨਵੰਬਰ ਨੂੰ ਹੋਵੇਗਾ। ਬੁੱਧਵਾਰ ਨੂੰ ਹੀ ਕੋਰਟ ਨੇ 2 ਕਾਤਲਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਦੋਹਾਂ ਨੂੰ ਸਜ਼ਾ ਸੁਣਾਈ ਜਾਣੀ ਸੀ। ਜਾਣਕਾਰੀ ਮੁਤਾਬਕ ਦੋਸ਼ੀਆਂ ਦੇ ਵਕੀਲਾਂ ਨੇ ਕੋਰਟ 'ਚ ਉਨ੍ਹਾਂ ਦੀ ਸਿਹਤ ਦਾ ਹਵਾਲਾ ਦਿੱਤਾ।
ਜ਼ਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਤੇ ਸਿਟ ਦੇ ਵਕੀਲਾਂ ਨੇ ਕੋਰਟ 'ਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ। ਇਸਦੇ ਨਾਲ ਹੀ ਪੀੜਤ ਪਰਿਵਾਰ ਨੇ ਵੀ ਕਿਸੇ ਤਰ੍ਹਾਂ ਦੀ ਮਾਲੀ ਸਹਾਇਤਾ ਲੈਣ ਤੋਂ ਮਨ੍ਹਾ ਕੀਤਾ ਤੇ ਫਾਂਸੀ ਦੀ ਸਜ਼ਾ ਦੀ ਹੀ ਮੰਗ ਕੀਤੀ ।