ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਅੰਗਰੇਜੀ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਬੱਚਿਆਂ ਨੂੰ ਐਕਸੀਲੈਂਟ ਐਵਾਰਡ ਦਿੰਦੇ ਹੋਏ।
ਅੰਮ੍ਰਿਤਸਰ, 15 ਨਵੰਬਰ 2018: ਬਾਲ ਦਿਵਸ ਮੌਕੇ ਸ੍ਰੀ ਸੋਨੀ ਵੱਲੋਂ ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਡੂ ਬਰੁੱਕ ਸੰਸਥਾ ਦੇ ਸਹਿਯੋਗ ਨਾਲ ਪੰਡਿਤ ਨਹਿਰੂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਐਡੂ ਬਰੁੱਕ ਸੰਸਥਾ ਵੱੱਲੋਂ ਅੰਗਰੇਜੀ ਦੇ ਗਿਆਨ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਗਰੇਜੀ ਐਕਸੀਲੈਂਟ ਐਵਾਰਡ ਦਿੱਤੇ ਗਏ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਸੋਨੀ ਨੇ ਦੱਸਿਆ ਕਿ ਬੱਚਿਆਂ ਨੂੰ ਅੰਗਰੇਜੀ ਦੇ ਗਿਆਨ ਵਿੱਚ ਵੀ ਮੁਹਾਰਤ ਹਾਸਲ ਹੋਣੀ ਚਾਹੀਦੀ ਹੈ। ਉਨ•ਾਂ ਦੱਸਿਆ ਕਿ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੰਪਿਊਟਰ ਸਿਖਿਆ ਵਿੱਚ ਮੁਹਾਰਤ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਨੌਜਵਾਨ ਪ੍ਰਣ ਕਰ ਲੈਣ ਤਾਂ ਉਹ ਆਪਣੇ ਦੇਸ਼ ਅਤੇ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੇ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੁੰ ਕਿਹਾ ਕਿ ਉਨ•ਾਂ ਨੂੰ ਆਪਣੀ ਜਿੰਦਗੀ ਦੇ ਹਰ ਕੰਮ ਵਿੱਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ। ਉਨ•ਾਂ ਨੇ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਲਈ ਵੀ ਪ੍ਰੇਰਿਤ ਕਰਨ। ਸ੍ਰ ਸੰਘਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਦੇਸ਼ ਨੂੰ ਸਾਫ ਸੁਥਰਾ ਅਤੇ ਅਨੁਸਾਸ਼ਨਬੱਧ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਬਜੁਰਗਾਂ ਦਾ ਸਤਿਕਾਰ ਵੀ ਕਰਨਾ ਚਾਹੀਦਾ ਹੈ।
ਐਡੂ ਬਰੁੱਕ ਸੰਸਥਾ ਦੇ ਮੁਖੀ ਸ੍ਰ ਸੁਰਜੀਤ ਸਿੰਘ ਕੋਹਲੀ ਵੱਲੋਂ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਸ੍ਰ ਸਲਵਿੰਦਰ ਸਿੰਘ ਸਮਰਾ ਜਿਲ•ਾ ਸਿਖਿਆ ਅਫਸਰ ਸਕੈਡਰੀ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਹਰਸਿਮਰਨ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਬੱਚੇ ਹਾਜਰ ਸਨ।