ਹੁਸੈਨੀਵਾਲਾ/ਫ਼ਿਰੋਜ਼ਪੁਰ 15 ਨਵੰਬਰ (ਗੁਰਿੰਦਰ ਸਿੰਘ) ਦੇਸ਼ ਵਿੱਚ ਵੱਧ ਰਹੀ ਫਿਰਕਾਪ੍ਰਸਤੀ, ਲੋਕਾਂ ਦੇ ਜਮਹੂਰੀ ਹੱਕਾਂ 'ਤੇ ਹੁੰਦੇ ਹਮਲਿਆਂ, ਵਧਦੀਆਂ ਕੀਮਤਾਂ, ਅਜਾਰੇਦਾਰੀ ਘਰਾਣਿਆਂ ਨੂੰ ਰਿਆਇਤਾਂ ਅਤੇ ਆਮ ਲੋਕਾਂ ਨੂੰ ਲਾਰੇ ਲੱਪੇ, ਜਬਰ ਤੇ ਪਾੜੋ ਨੀਤੀਆਂ ਅਤੇ ਪੰਜਾਬ ਦੇ ਹਾਲਾਤ ਮੁੜ ਤੋਂ ਖਰਾਬ ਕਰਨ ਲਈ ਯਤਨਸ਼ੀਲ ਤਾਕਤਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ) ਅਤੇ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵੱਲੋਂ ਅੱਜ ਹੁਸੈਨੀਵਾਲਾ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਤੋਂ ਜੱਥਾ ਮਾਰਚ ਸ਼ੁਰੂ ਹੋਇਆ। ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਕਾਮਰੇਡ ਕੁਲਵਿੰਦਰ ਸਿੰਘ ਉਡਤ, ਕਾਮਰੇਡ ਜਤਿੰਦਰ ਪਾਲ, ਕਾਮਰੇਡ ਜਗਰੂਪ ਸਿੰਘ, ਕਾਮਰੇਡ ਹਰਦੇਵ ਅਰਸ਼ੀ ਅਤੇ ਕਾਮਰੇਡ ਜਗਜੀਤ ਸਿੰਘ ਜੋਗਾ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਇਹ ਜੱਥਾ ਮਾਰਚ ਫਰੀਦਕੋਟ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੁਨਾਮ, ਪਾਤੜਾਂ, ਨਾਭਾ, ਮਲੇਰਕੋਟਲਾ, ਖੰਨਾ, ਮੋਹਾਲੀ, ਚੰਡੀਗੜ•, ਨੰਗਲ, ਰੋਪੜ, ਮਾਛੀਵਾੜਾ, ਸਰਾਭਾ ਹੁੰਦਾ ਹੋਇਆ 21 ਨਵੰਬਰ ਨੂੰ ਲੁਧਿਆਣਾ ਵਿਖੇ ਸਮਾਪਤ ਹੋਵੇਗਾ।
ਜੱਥਾ ਮਾਰਚ ਰਵਾਨਾ ਹੋਣ ਤੋਂ ਪਹਿਲਾਂ ਸ਼ਹੀਦੀ ਸਮਾਰਕ 'ਤੇ ਕਾਮਰੇਡ ਕੁਲਦੀਪ ਸਿੰਘ ਖੁੰਗਰ ਅਤੇ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਰੈਲੀ ਨੂੰ ਸੰਬੋਧਨ ਕਰਦਿਆਂ ਜੱਥੇ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ 2014 ਵਿੱਚ ਚੋਣ ਸਮੇਂ ਵੱਡੇ-ਵੱਡੇ ਵਾਅਦੇ ਜਿਹਨਾਂ ਵਿੱਚ ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ, ਵਿਦੇਸ਼ਾਂ ਵਿੱਚ ਪਿਆ ਕਾਲਾ ਧੰਨ ਵਾਪਸ ਲਿਆ ਕੇ ਹਰ ਇੱਕ ਨਾਗਰਿਕ ਦੇ ਖਾਤੇ 15-15 ਲੱਖ ਰੁਪਏ ਜਮ•ਾਂ ਕਰਾਉਣ, ਮਹਿੰਗਾਈ ਨੂੰ ਨੱਥ ਪਾਉਣ ਆਦਿ ਵਾਅਦੇ ਕੀਤੇ ਸਨ ਪਰ ਸਾਢੇ ਚਾਰ ਸਾਲ ਬੀਤ ਜਾਣ 'ਤੇ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ, ਉਲਟਾ ਨੋਟਬੰਦੀ ਕਰਨ ਨਾਲ ਲੱਖਾਂ ਲੋਕਾਂ ਦਾ ਰੁਜ਼ਗਾਰ ਖੁਸ ਗਿਆ ਹੈ ਜਿਸ ਕਾਰਨ ਲੋਕ ਰੋਹ ਤਿੱਖਾ ਹੋ ਰਿਹਾ ਹੈ। ਆਗੂਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਇਸ ਲੋਕ ਰੋਹ ਨੂੰ ਕੁਰਾਹੇ ਪਾਉਣ ਲਈ ਰਾਮ ਮੰਦਰ ਦਾ ਮੁੱਦਾ ਫਿਰ ਤੋਂ ਉਛਾਲਿਆ ਜਾ ਰਿਹਾ ਹੈ, ਕਿਤੇ ਲਵ-ਜਿਹਾਦ ਦਾ ਮਸਲਾ ਅਤੇ ਕਿਤੇ ਗਊ ਰੱਖਿਆ ਦੇ ਨਾਂ 'ਤੇ ਭੀੜਾਂ ਤੋਂ ਮੁਸਲਮਾਨ ਅਤੇ ਦਲਿਤਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਰਾਫੇਲ ਜਹਾਜ਼ਾਂ ਦੇ ਸੌਦੇ ਵਿੱਚ ਹਜ਼ਾਰ ਕਰੋੜ ਰੁਪਏ ਦੇ ਘਪਲੇ ਕੀਤੇ ਗਏ ਹਨ, ਦੇਸ਼ ਦੇ ਸਾਰੇ ਸੰਵਿਧਾਨਕ ਅਦਾਰੇ ਸੀ.ਬੀ.ਆਈ, ਸੁਪਰੀਮ ਕੋਰਟ, ਚੋਣ ਕਮਿਸ਼ਨ ਨੂੰ ਤਾਨਾਸ਼ਾਹੀ ਢੰਗ ਨਾਲ ਨਿੱਸਲ ਕੀਤਾ ਜਾ ਰਿਹਾ ਹੈ, ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਦਿਨੋ ਦਿਨ ਅਸਮਾਨ ਨੂੰ ਚੜ• ਰਹੀ ਹੈ ਜਿਸ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਜੱਥੇ ਦੇ ਆਗੂਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਬਾਰੇ ਗੱਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚੋਣਾਂ ਸਮੇਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਘਰ-ਘਰ ਨੌਕਰੀ ਦੇਣ, ਬੁਢਾਪਾ ਤੇ ਵਿਧਵਾ ਪੈਨਸ਼ਨ 2000 ਰੁਪਏ ਕਰਨ, ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਸਮਾਰਟ ਫੋਨ ਦੇਣ ਆਦਿ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ, ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਰਨ ਵਾਲਿਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਗੋਲੀ ਚਲਾਉਣ ਵਾਲਿਆਂ ਵਿਰੁੱਧ ਕੋਈ ਐਕਸ਼ਨ ਨਹੀ ਲਿਆ ਜਾ ਰਿਹਾ। ਆਗੂਆਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਜਲਦੀ ਤੋਂ ਜਲਦੀ ਐਕਸ਼ਨ ਲਿਆ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਰੈਲੀ ਨੂੰ ਉਕਤ ਆਗੂਆਂ ਤੋਂ ਇਲਾਵਾ ਕਾਮਰੇਡ ਹੰਸਾ ਸਿੰਘ ਪ੍ਰਧਾਨ ਬਾਰਡਰ ਏਰੀਆ ਸੰਘਰਸ਼ ਕਮੇਟੀ, ਬੱਗਾ ਸਿੰਘ, ਮੁਹਿੰਦਰ ਸਿੰਘ, ਪਾਲ ਸਿੰਘ ਮੱਟੂ, ਦਰਸ਼ਨ ਸਿੰਘ, ਹੰਸ ਰਾਜ ਗੋਲਡਨ, ਚਰਨਜੀਤ ਸਿੰਘ ਛਾਂਗਾਰਾਏ, ਭਗਵਾਨ ਦਾਸ, ਹਰੀ ਚੰਦ, ਅਬਿਨਾਸ਼ ਚੰਦਰ ਨੇ ਵੀ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2019 ਲੋਕ ਸਭਾ ਚੋਣਾ ਵੇਲੇ ਡੱਟ ਕੇ ਵਿਰੋਧ ਕੀਤਾ ਜਾਵੇਗਾ।