ਜਗਦੀਸ਼ ਥਿੰਦ
ਫਾਜ਼ਿਲਕਾ 16 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰਾਂ ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ ਪੰਜਵੇਂ ਦਿਨ ਵੱਖ-ਵੱਖ ਬੀਮਾ ਕੰਪਨੀਆਂ ਤੇ ਵਿਦਿਅਕ ਅਦਾਰਿਆ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ। ਇਸ ਰੁਜ਼ਗਾਰ ਮੇਲੇ ਵਿੱਚ 21 ਨਵੰਬਰ ਨੂੰ ਛੱਡ ਕੇ ਬਾਕੀ ਸਾਰੇ ਦਿਨ 22 ਨਵੰਬਰ ਤੱਕ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਲਈ ਆ ਸਕਦੇ ਹਨ। ਘਰ-ਘਰ ਰੋਜ਼ਗਾਰ ਮੇਲੇ ਸਬੰਧੀ ਹੋਰ ਜਾਣਕਾਰੀ ਲੈਣ ਲਈ ਬੇਰੁਜ਼ਗਾਰ ਨੌਜਵਾਨwww.ghargharrozgar.gov.in ਤੇ ਜਾਣਕਾਰੀ ਲੈ ਸਕਦੇ ਹਨ।
ਜ਼ਿਲ੍ਹਾ ਨੋਡਲ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜਨਰਲ) ਡਾ. ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਇਥੋਂ ਦੀ ਸਰਕਾਰੀ ਆਈ.ਟੀ.ਆਈ. ਵਿਖੇ ਚੱਲ ਰਹੇ ਰੁਜ਼ਗਾਰ ਮੇਲੇ ਦੌਰਾਨ ਦੇ ਪੰਜਵੇ ਦਿਨ ਕੋਟੱਲਿਆ ਸਕੂਲ, ਗੁਰੂਕੁਲ ਸਕੂਲ, ਅ੍ਰੰਮਿਤ ਮਾਡਲ ਸਕੂਲ ਵਿੱਚ ਯੋਗ ਸਿਖਿਆਰਥੀਆਂ ਦੀ ਨੋਕਰੀ ਲਈ ਚੋਣ ਕੀਤੀ ਗਈ। ਇਸ ਦੌਰਾਨ ਐਲ.ਆਈ.ਸੀ, ਵਿਦਿਅਕ ਅਦਾਰਿਆ, ਹੀਰੋ ਮੋਟਰ ਵੱਲੋਂ ਨੌਜਵਾਨਾ ਦੀ ਯੋਗਤਾ ਅਨੁਸਾਰ ਨੌਕਰੀ ਲਈ ਚੋਣ ਕੀਤੀ ਗਈ।
ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਯੋਜਨਾ ਸਕੀਮ ਤਹਿਤ ਜ਼ਿਲ੍ਹੇ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਵੱਲੋਂ ਸ਼ਮੂਲੀਅਤ ਕਰਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸ਼ੁੱਕਰਵਾਰ ਇਸ ਮੇਲੇ ਵਿੱਚ ਵਿਦਿਅਕ ਅਦਾਰਿਆ ਨਾਲ ਸਬੰਧਤ ਟੀਚਿੰਗ ਸਟਾਫ, ਕਲੈਰੀਕਲ, ਹੀਰੋ ਮੋਟਰ ਅਤੇ ਬੀਮਾ ਕੰਪਨੀਆਂ ਵੱਲੋਂ ਲੋੜੀਦੇ ਸਟਾਫ ਦੀ ਉਨ੍ਹਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ।
ਇਸ ਮੌਕੇ ਪ੍ਰਿੰਸੀਪਲ ਆਈ.ਟੀ.ਆਈ ਸ੍ਰੀ ਹਰਦੀਪ ਸ਼ਰਮਾ ਤੋਂ ਇਲਾਵਾ ਵੱਖ-ਵੱਖ ਬੀਮਾ ਕੰਪਨੀਆਂ ਤੇ ਵਿਦਿਅਕ ਅਦਾਰਿਆ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।