ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨ ਫ਼ਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 16 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹੇ ਅੰਦਰ 2931 ਉਸਾਰੀ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵੈਲਫੇਅਰ ਬੋਰਡ ਵੱਲੋਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ 2 ਕਰੋੜ 46 ਲੱਖ 79 ਹਜ਼ਾਰ 443 ਰੁਪਏ ਲਾਭਪਾਤਰੀਆਂ ਦੇ ਖਾਤੇ ਵਿੱਚ ਜ਼ਮ੍ਹਾਂ ਕਰਵਾਈ ਗਈ ਹੈ।
ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਜੀਫਾ ਸਕੀਮ ਲਈ 2382 ਲਾਭਪਾਤਰੀਆਂ ਨੂੰ 2 ਕਰੋੜ 22 ਲੱਖ 35 ਹਜ਼ਾਰ, ਐਲ.ਟੀ.ਸੀ. ਲਈ ਪ੍ਰਾਪਤ 528 ਅਰਜ਼ੀਆਂ ਨੂੰ 10 ਲੱਖ 56 ਹਜ਼ਾਰ, ਸੰਸਕਾਰ ਸਕੀਮ ਲਈ 5 ਲਾਭਪਾਤਰੀਆਂ ਨੂੰ 1 ਲੱਖ, ਸ਼ਗਨ ਸਕੀਮ ਤਹਿਤ ਪ੍ਰਾਪਤ 10 ਅਰਜ਼ੀਆਂ ਨੂੰ 3 ਲੱਖ 10 ਹਜ਼ਾਰ, ਸਰਜਰੀ ਸਕੀਮ ਤਹਿਤ 2 ਲਾਭਪਾਤਰੀਆਂ ਨੂੰ 58 ਹਜ਼ਾਰ 443, ਮਾਨਸਿਕ ਅਪੰਗਤਾ ਤਹਿਤ 1 ਲਾਭਪਾਤਰੀ ਨੂੰ 20 ਹਜ਼ਾਰ ਤੇ ਐਕਸਗ੍ਰੇਸ਼ੀਆ ਸਕੀਮ ਤਹਿਤ 3 ਲਾਭਪਾਤਰੀਆਂ ਨੂੰ 9 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਬੋਰਡ ਤਹਿਤ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਵੇਰਵਾ ਦਿੰਦਿਆਂ ਸਹਾਇਕ ਕਿਰਤ ਕਮਿਸ਼ਨਰ ਸ੍ਰੀ ਐਸ. ਕੇ. ਭੋਰੀਵਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਬੋਰਡ ਦਾ ਮੈਂਬਰ ਬਣਨ ਲਈ ਕੇਵਲ ਇਕ ਵਾਰ 25 ਰੁਪਏ ਰਜ਼ਿਸਟ੍ਰੇਸ਼ਨ ਫੀਸ ਦੇ ਨਾਲ ਅਰਜ਼ੀ ਫਾਰਮ ਭਰ ਕੇ ਹਲਕੇ ਦੇ ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰ ਨੂੰ ਦੇਣੀ ਲਾਜ਼ਮੀ ਹੋਵੇਗੀ। ਇਸ ਦੀ ਮੈਂਬਰਸ਼ਿਪ ਚਲਦੀ ਰੱਖਣ ਲਈ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਜਮ੍ਹਾਂ ਕਰਵਾਉਣਾ ਜ਼ਰੂਰੀ ਹੋਵੇਗਾ।