ਜਗਦੀਸ਼ ਥਿੰਦ
ਫਾਜ਼ਿਲਕਾ 20 ਨਵੰਬਰ
ਡਿਪਟੀ ਕਮਿਸ਼ਨਰ ਸ.ਮਨਪ੍ਰੀਤ ਸਿੰਘ ਛੱਤਵਾਲ ਨੇ ਸਥਾਨਕ ਆਈ.ਟੀ.ਆਈ. ਵਿਖੇ ਚੱਲ ਰਹੇ ਰੁਜ਼ਗਾਰ ਮੇਲੇ ਦੇ 9ਵੇਂ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਘਬਰਾਉਣਾ ਤੇ ਹੌਂਸਲਾ ਨਹੀਂ ਹਾਰਨਾ ਚਾਹੀਦਾ ਸਗੋਂ ਹਮੇਸ਼ਾ ਸਕਰਾਤਮਿਕ ਸੋਚ ਅਪਣਾਉਣੀ ਚਾਹੀਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਦੇ ਵੀ ਨਕਰਾਤਮਿਕ ਸੋਚ ਨਹੀਂ ਅਪਣਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਨੌਜਵਾਨਾਂ ਨੂੰ ਹਮੇਸ਼ਾ ਐਕਟਿਵ ਰਹਿਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਹੌਂਸਲਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ- ਆਪ ਨੂੰ ਕੰਮ ਵਿੱਚ ਰੁੱਝੇ ਰੱਖਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਚੇਤ ਕਰਦਿਆਂ ਇਹ ਵੀ ਕਿਹਾ ਕਿ ਵੇਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਇਸ ਲਈ ਨੌਜਵਾਨਾ ਨੂੰ ਹਰ ਸਮੇਂ ਕੁਝ ਨਾ ਕੁਝ ਨਵਾਂ ਸਿੱਖਣ ਲਈ ਤੱਤਪਰ ਰਹਿਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਇਥੇ ਵੱਖ-ਵੱਖ ਕੰਪਨੀਆਂ ਵੱਲੋਂ ਲਗਾਏ ਗਏ ਮੇਲੇ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ ਤੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ।
ਇਸ ਮੌਕੇ ਸਪੀਡ ਵੇਅ, ਇਲੈਕਟਰੀਕਲ ਕੰਪਨੀ ਦੇ ਨੁਮਾਇੰਦੇ ਵੱਲੋਂ ਬਣਾਏ ਜਾ ਰਹੇ ਈ-ਰਿਕਸ਼ਾ ਤੇ ਹੋਰ ਈ-ਪ੍ਰੋਜੈਕਟਾਂ ਬਾਰੇ ਨੌਜ਼ਵਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਈ-ਪ੍ਰੋਜੈਕਟਾਂ ਨੂੰ ਬੇਰੁਜ਼ਗਾਰ ਨੌਜਵਾਨ ਆਪਣੀ ਕਮਾਈ ਦੇ ਸਾਧਨ ਵਜੋਂ ਵੀ ਵਰਤੋਂ ਵਿੱਚ ਲਿਆ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ(ਜ) ਸ੍ਰੀ ਓਮ ਪ੍ਰਕਾਸ਼, ਆਰ.ਟੀ.ਏ. ਸ. ਗੁਰਚਰਨ ਸਿੰਘ ਸੰਧੂ, ਆਈ.ਟੀ.ਆਈ. ਦੇ ਪ੍ਰਿੰਸੀਪਲ ਸ੍ਰੀ ਹਰਦੀਪ ਸ਼ਰਮਾ ਤੋਂ ਇਲਾਵਾ ਹੋਰ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਮੌਜੂਦ ਸਨ।