ਪਟਿਆਲਾ, 29 ਨਵੰਬਰ 2018: (ਜੀ ਐੱਸ ਪੰਨੂ): 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਤਹਿਤ 29 ਨਵੰਬਰ ਨੂੰ ਲਗਾਏ ਜਾ ਰਹੇ ਤੀਜੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਪੰਜਾਬ ਦੇ ਉਦਯੋਗਿਕ ਸਿੱਖਿਆ, ਤਕਨੀਕੀ ਸਿਖਲਾਈ ਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਪੁੱਜ ਕੇ ਜਾਇਜ਼ਾ ਲਿਆ। ਇਸ ਮੌਕੇ ਚੰਨੀ ਨੇ ਕਿਹਾਕਿ ਪੰਜਾਬ ਭਰ 'ਚ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਤਹਿਤ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਨੌਕਰੀਆਂ ਦੇ ਮੌਕੇ ਰਾਜ ਭਰ ਦੇ ਸਮੁੱਚੇ ਜ਼ਿਲਿਆਂ ਤੋਂ ਪੁੱਜਣ ਵਾਲੇ ਕਰੀਬ 20 ਹਜ਼ਾਰ ਨੌਜਵਾਨਾਂ ਨੂੰ ਪ੍ਰਦਾਨ ਕਰਨ ਸਮੇਤ ਸਵੈ ਰੋਜ਼ਗਾਰ ਲਈ ਕਰਜ਼ਿਆਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨਾਂ ਦੀ ਥਾਂ ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਤੇ ਪ੍ਰਮਾਣ ਪੱਤਰ ਸੌਂਪਣ ਲਈ ਪਹੁੰਚ ਰਹੇ ਹਨ। ਜਦੋਂਕਿ ਉਨਾਂ ਦੇ ਨਾਲ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਰਜੀਆ ਸੁਲਤਾਨਾ ਸਮੇਤ ਉਹ ਖ਼ੁਦ ਵੀ ਮੌਜੂਦ ਰਹਿਣਗੇ।ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿ ਕਿਉਂਕਿ ਅਜਿਹੇ ਮੇਲਿਆਂ ਨਾਲ ਰੋਜ਼ਗਾਰ ਦੇ ਮੌਕੇ ਸਿੱਧੇ ਤੌਰ 'ਤੇ ਪ੍ਰਦਾਨ ਹੁੰਦੇ ਹਨ।
ਇਸ ਮੌਕੇ ਕਮਿਸ਼ਨਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਸ੍ਰੀ ਅਮਿਤ ਢਾਕਾ, ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਪੀ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਸ. ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਰਾਹੁਲ ਸਿੰਧੂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਵਧੀਕ ਸਕੱਤਰ ਰਾਜਦੀਪ ਕੌਰ, ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਮ.ਐਸ. ਨਿੱਜਰ, ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ, ਸਹਾਇਕ ਕਮਿਸ਼ਨਰ (ਜ) ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ, ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਰੋਜਗਾਰ ਜਨਰੇਸ਼ਨ ਅਧਿਕਾਰੀ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਫੋਟੋ ;ਪੰਜਾਬ ਦੇ ਉਦਯੋਗਿਕ ਸਿੱਖਿਆ ਤੇ ਤਕਨੀਕੀ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ।